ਚੰਡੀਗੜ੍ਹ, 4 ਫਰਵਰੀ 2024 – ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਮੇਅਰ ਦੀ ਚੋਣ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਵੋਟਾਂ ਦੀ ਗਿਣਤੀ ਤੋਂ ਬਾਅਦ ਚੰਡੀਗੜ੍ਹ ਨਿਗਮ ਚੋਣਾਂ ਵਿੱਚ I.N.D.I.A ਗਠਜੋੜ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਸੀਨੀਅਰ ਡਿਪਟੀ ਮੇਅਰ ਲਈ ਭਾਜਪਾ ਦੇ ਕੁਲਜੀਤ ਸੰਧੂ ਨੂੰ 19 ਵੋਟਾਂ ਮਿਲੀਆਂ, ਜਦਕਿ ਆਪ-ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗੈਵੀ ਨੂੰ 16 ਵੋਟਾਂ ਮਿਲੀਆਂ। ਹੁਣ ਡਿਪਟੀ ਮੇਅਰ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਭਾਜਪਾ ਦੇ ਕੁਲਜੀਤ ਸਿੰਘ ਸੰਧੂ ਚੰਡੀਗੜ੍ਹ ਨਿਗਮ ਦੇ ਨਵੇਂ ਸੀਨੀਅਰ ਡਿਪਟੀ ਮੇਅਰ ਬਣ ਗਏ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ। ਜਦੋਂ ਕਿ ‘ਆਪ’-ਕਾਂਗਰਸ ਦੇ ਉਮੀਦਵਾਰ ਨੂੰ 16 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਦੇ ਕੌਂਸਲਰ ਦੀ ਇੱਕ ਵੋਟ ਰੱਦ ਹੋ ਗਈ।
ਬੈਲਟ ਪੇਪਰ ਸੀਲ ਕਰ ਦਿੱਤਾ ਗਿਆ ਹੈ। ਗਠਜੋੜ ਦੇ ਪੱਖ ਤੋਂ ਕਿਹਾ ਜਾ ਰਿਹਾ ਹੈ ਕਿ ਅੱਜ ਭਾਜਪਾ ਨੂੰ ਦੇਖਣਾ ਚਾਹੀਦਾ ਹੈ ਕਿ ਚੋਣਾਂ ਇਸ ਤਰੀਕੇ ਨਾਲ ਕਰਵਾਈਆਂ ਜਾਂਦੀਆਂ ਹਨ ਅਤੇ ਅਸੀਂ ਇਮਾਨਦਾਰੀ ਨਾਲ ਚੋਣਾਂ ਕਰਵਾਈਆਂ ਹਨ।