ਲੁਧਿਆਣਾ, 12 ਅਗਸਤ : ਲੁਧਿਆਣਾ ਦੇ ਸਦਰ ਥਾਣੇ ਦੀ ਪੁਲਿਸ ਨੇ ਕਾਰੋਬਾਰੀ ਗੁਰਵਿੰਦਰ ਸਿੰਘ ਉਰਫ਼ ਪ੍ਰਿੰਕਲ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਸਿੱਖ ਕਥਾਵਾਚਕ ਨੂੰ ਭੱਦੀ ਸ਼ਬਦਾਵਲੀ ਬੋਲਣ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਦਸ ਦੇਈਏ ਕਿ ਕਰੀਬ ਦੋ ਸਾਲ ਪਹਿਲਾਂ ਪ੍ਰਿੰਕਲ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪ੍ਰਿੰਕਲ ਅਕਸਰ ਵਿਵਾਦਾਂ ਵਿੱਚ ਰਹਿੰਦੇ ਹਨ, ਜਿਸ ਕਾਰਨ ਹੁਣ ਭਾਜਪਾ ਨੇ ਵੀ ਉਨ੍ਹਾਂ ਤੋਂ ਦੂਰੀ ਬਣਾ ਲਈ ਹੈ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਭਾਜਪਾ ਦਾ ਗੁਰਵਿੰਦਰ ਸਿੰਘ ਪ੍ਰਿੰਕਲ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪਾਰਟੀ ਨੇ ਉਸ ਨੂੰ ਕੱਢ ਦਿੱਤਾ ਹੈ। ਉਨ੍ਹਾਂ ਦਾ ਪਾਰਟੀ ਵਿੱਚ ਕੋਈ ਅਹੁਦਾ ਨਹੀਂ ਹੈ। ਪ੍ਰਧਾਨ ਧੀਮਾਨ ਨੇ ਕਿਹਾ ਕਿ ਪ੍ਰਿੰਕਲ ਨੂੰ ਭਾਜਪਾ ‘ਚ ਸ਼ਾਮਲ ਹੋਣ ਤੋਂ ਕੁਝ ਮਹੀਨੇ ਬਾਅਦ ਹੀ ਕੱਢ ਦਿੱਤਾ ਗਿਆ ਸੀ।