ਭਾਜਪਾ ਵਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਤੋਂ ਰਾਜ ਸਭਾ ਵਿੱਚ ਭੇਜਣ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀ ਹਨ। ਜਿਸ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਖ 21 ਅਗਸਤ ਹੈ। ਲੁਧਿਆਣਾ ਤੋਂ ਦੋ ਵਾਰ ਸਾਂਸਦ ਰਹਿ ਚੁੱਕੇ ਰਵਨੀਤ ਬਿੱਟੂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਰਵਨੀਤ ਸਿੰਘ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਹਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ ਸੀ ਪਰ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਦਸ ਦੇਈਏ ਕਿ ਪੰਜਾਬ ਨੂੰ ਛੱਡ ਕੇ 9 ਰਾਜਾਂ ਦੀਆਂ 12 ਸੀਟਾਂ ਲਈ ਰਾਜ ਸਭਾ ਚੋਣਾਂ ਹੋ ਰਹੀਆਂ ਹਨ। ਪੰਜਾਬ ਦੀ ਗੱਲ ਕਰੀਏ ਤਾਂ 2028 ਤੋਂ ਪਹਿਲਾਂ ਇੱਥੇ 7 ਸੀਟਾਂ ਵਿੱਚੋਂ ਕੋਈ ਵੀ ਖਾਲੀ ਨਹੀਂ ਹੋਵੇਗੀ। ਇਸੇ ਕਰਕੇ ਰਵਨੀਤ ਬਿੱਟੂ ਨੂੰ ਰਾਜਸਥਾਨ ਵਿੱਚ ਕਿਆਸ ਲਗਾਏ ਜਾ ਰਹੇ ਹਨ ਕਿ ਭਾਜਪਾ ਰਾਜਸਥਾਨ ਵਿੱਚ ਇਹ ਸੀਟ ਕਿਸੇ ਬਾਹਰੀ ਉਮੀਦਵਾਰ ਨੂੰ ਦੇ ਸਕਦੀ ਹੈ ਅਤੇ ਇਸ ਦੇ ਲਈ ਰਵਨੀਤ ਸਿੰਘ ਬਿੱਟੂ ਦਾ ਨਾਮ ਚਰਚਾ ਵਿੱਚ ਹੈ। ਅਜਿਹੇ ਵਿੱਚ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਸੀਟ ਲਈ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ।