ਅਮਰੀਕਾ ਵਿੱਚ ਇੱਕ ਭਾਰਤੀ ਵਿਦਿਆਰਥੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਤੇਲੰਗਾਨਾ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਦੇ ਇੱਕ ਗੈਸ ਸਟੇਸ਼ਨ ‘ਤੇ ਬਦਮਾਸ਼ਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਤੇਲੰਗਾਨਾ ਦਾ ਰਹਿਣ ਵਾਲਾ 22 ਸਾਲਾ ਸਾਈ ਤੇਜਾ ਨੁਕਾਰਪੂ ਸ਼ਿਕਾਗੋ ਦੇ ਇਕ ਪੈਟਰੋਲ ਪੰਪ ‘ਤੇ ਪਾਰਟ ਟਾਈਮ ਕੰਮ ਕਰਦਾ ਸੀ। ਤੇਲੰਗਾਨਾ ਦੀ ਬੀਆਰਐਸ ਪਾਰਟੀ ਦੇ ਨੇਤਾ ਮਧੂਸੂਦਨ ਥਾਥਾ ਨੇ ਸਾਈਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ।
ਸਾਈ ਤੇਜਾ ਨੇ ਭਾਰਤ ਵਿੱਚ ਆਪਣੀ ਬੀਬੀਏ ਪੂਰੀ ਕੀਤੀ ਸੀ ਅਤੇ ਅਮਰੀਕਾ ਵਿੱਚ ਐਮਬੀਏ ਕਰ ਰਿਹਾ ਸੀ। ਮ੍ਰਿਤਕ ਦੀ ਰਿਸ਼ਤੇਦਾਰ ਨੇ ਦੱਸਿਆ ਕਿ ਮ੍ਰਿਤਕ ਪਾਰਟ ਟਾਈਮ ਨੌਕਰੀ ਕਰਦਾ ਸੀ। ਸਾਈ ਦੇ ਮਾਤਾ-ਪਿਤਾ ਨੇ ਕਿਹਾ ਕਿ ਜਦੋਂ ਉਸ ਨੂੰ ਗੋਲੀ ਮਾਰੀ ਗਈ ਤਾਂ ਉਹ ਡਿਊਟੀ ‘ਤੇ ਨਹੀਂ ਸੀ, ਪਰ ਆਪਣੇ ਦੋਸਤ ਦੀ ਮਦਦ ਲਈ ਰੁਕਿਆ ਸੀ। ਸ਼ਿਕਾਗੋ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।