ਭਾਰੀ ਮੀਂਹ ਕਾਰਨ ਸਮਾਰਟ ਸਿਟੀ ਲੁਧਿਆਣਾ ਦੇ ਰੇਲਵੇ ਸਟੇਸ਼ਨ ਬਾਹਰ ਸੜਕ ਧੱਸਣ ਨਾਲ ਕਾਫ਼ੀ ਵੱਡਾ ਖੱਡਾ ਬਣ ਗਿਆ ਹੈ। ਸੜਕ ਧੱਸਣ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੇਲਵੇ ਸਟੇਸ਼ਨ ਨੂੰ ਜਾਣ ਅਤੇ ਆਉਣ ਵਾਲੇ ਯਾਤਰੀਆਂ ਨੂੰ ਇਸ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ। ਸੜਕ ਦੀ ਅਜਿਹੀ ਹਾਲਾਤ ਦੇਖ ਕੇ ਡਿਪਟੀ ਮੇਅਰ ਮੌਕੇ ‘ਤੇ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਮੇਅਰ ਨੇ ਕਿਹਾ ਕਿ ਜਲਦ ਤੋਂ ਜਲਦ ਇਸਦੀ ਮੁਰੰਮਤ ਸ਼ੁਰੂ ਕੀਤੀ ਜਾਵੇਗੀ ਅਤੇ ਮਹੀਨੇ ਦੇ ਵਿੱਚ ਇਸ ਨੂੰ ਨਵਾਂ ਬਣਾ ਕੇ ਚਾਲੂ ਕਰ ਦਿੱਤਾ ਜਾਵੇਗਾ।