ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀਆਂ ਹਨ, ਜਦੋਂ ਕਿ 9 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਮਾਮਲੇ ਵਿਚ ਹੁਣ ਵੱਡੀ ਕਾਰਵਾਈ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਹੈ। ਸੂਬਾ ਸਰਕਾਰ ਵੱਲੋਂ ਐਕਸਾਈਜ਼ ਵਿਭਾਗ ਦਾ ਈਟੀਓ ਸਸਪੈਂਡ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿਚ ਮੁੱਖ ਸਪਲਾਇਰ ਸਣੇ 6 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵੀ ਪੁਲਿਸ ਵੱਲੋਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਮਾਮਲੇ ਦਾ ਮਾਸਟਰਮਾਈਂਡ ਸਾਹਿਬ ਸਿੰਘ ਤੇ ਪ੍ਰਭਜੀਤ ਸਿੰਘ ਨਕਲੀ ਸ਼ਰਾਬ ਸਪਲਾਈ ਕਰਦੇ ਸਨ। ਕੁਲਬੀਰ ਸਿੰਘ ਉਰਫ ਜੱਗੂ ਮੁੱਖ ਮੁਲਜ਼ਮ ਪ੍ਰਭਜੀਤ ਸਿੰਘ ਦਾ ਭਰਾ ਦੱਸਿਆ ਜਾ ਰਿਹਾ ਹੈ।