ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅੱਜ ਸੁਪਰੀਮ ਕੋਰਟ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ। ਇਸ ਦੌਰਾਨ, ਸਰਕਾਰ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਹੈ। ਸਰਕਾਰ ਵੱਲੋਂ ਦੋ ਹਫ਼ਤੇ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਮਜੀਠੀਆ ਦੇ ਜੇਲ੍ਹ ਵਿੱਚ ਦੱਸੇ ਗਏ ਖ਼ਤਰੇ ਬਾਰੇ ਵੀ ਸਵਾਲ ਉਠਾਏ। ਹੁਣ ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਫਰਵਰੀ ਨੂੰ ਹੋਵੇਗੀ।
ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ SC ‘ਚ ਹੋਈ ਸੁਣਵਾਈ, ਸਰਕਾਰ ਨੇ ਜਵਾਬ ਦਾਖਲ ਕਰਨ ਲਈ ਦੋ ਹਫ਼ਤੇ ਮੰਗੇ





