ਹਰਿਆਣਾ ਦੇ ਨੂਹ ਵਿੱਚ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਮਥੁਰਾ ਤੋਂ ਜਲੰਧਰ ਜਾ ਰਹੀ ਇੱਕ ਟੂਰਿਸਟ ਬੱਸ ਨੂੰ ਅੱਗ ਲੱਗ ਗਈ। 8 ਲੋਕ ਸੜ ਕੇ ਮਰ ਗਏ ਹਨ। ਬੱਸ ਵਿੱਚ 60 ਤੋਂ ਵੱਧ ਯਾਤਰੀ ਸਵਾਰ ਸਨ। ਇਸ ਹਾਦਸੇ ਵਿੱਚ ਦੋ ਦਰਜਨ ਤੋਂ ਵੱਧ ਲੋਕ ਬੁਰੀ ਤਰ੍ਹਾਂ ਝੁਲਸ ਗਏ। 24 ਯਾਤਰੀ ਗੰਭੀਰ ਜ਼ਖਮੀ ਹਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਹਾਦਸੇ ਦਾ ਸ਼ਿਕਾਰ ਹੋਏ ਲੋਕ ਪੰਜਾਬ ਅਤੇ ਹਰਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਚੱਲਦੀ ਬੱਸ ਵਿੱਚ ਅੱਗ ਦੀਆਂ ਲਪਟਾਂ ਦੇਖ ਕੇ ਸਥਾਨਕ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੀ ਅਤੇ ਕਾਫੀ ਮਿਹਨਤ ਨਾਲ ਅੱਗ ‘ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਵਿੱਚ ਸਵਾਰ ਸ਼ਰਧਾਲੂ ਮਥੁਰਾ-ਵਰਿੰਦਾਵਨ ਤੋਂ ਵਾਪਸ ਪਰਤ ਰਹੇ ਸਨ।