ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਸੂਬੇ ਦੀ ਕਾਨੂੰਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।
ਦੱਸ ਦਈਏ ਕਿ ਅਨੁ ਛੱਤਰਥ ਨੂੰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। 215 ਕਾਨੂੰਨ ਅਧਿਕਾਰੀਆਂ ਨੂੰ ਵੀ ਐਕਸਟੈਂਸ਼ਨ ਮਿਲਿਆ ਹੈ। ਦੱਸ ਦਈਏ ਕਿ ਮਨਜਿੰਦਰ ਸਿੰਘ ਬੇਦੀ ਖਰੜ ਦੇ ਰਹਿਣ ਵਾਲੇ ਹਨ।
ਸੀਨੀਅਰ ਵਕੀਲ ਗੁਰਮਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਗੁਰਮਿੰਦਰ ਸਿੰਘ ਨੂੰ ਅਕਤੂਬਰ 2023 ਵਿੱਚ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। ਗੁਰਮਿੰਦਰ ਸਿੰਘ ਦੇ ਅਸਤੀਫ਼ੇ ਅਤੇ ਬੇਦੀ ਦੀ ਨਿਯੁਕਤੀ ਦੇ ਨਾਲ, ਸਤੰਬਰ 2021 ਤੋਂ ਬਾਅਦ ਪੰਜਾਬ ਵਿੱਚ ਇਹ ਛੇਵੀਂ ਵਾਰ ਹੈ ਜਦੋਂ ਸੂਬੇ ਦੇ ਐਡਵੋਕੇਟ ਜਨਰਲ ਨੂੰ ਬਦਲਿਆ ਗਿਆ ਹੈ।