ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਦੇਰ ਰਾਤ ਅਚਾਨਕ ਸਿਹਤ ਵਿਗੜ ਗਈ ਅਤੇ ਇੱਕੋਦਮ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵੀ ਘਟ ਗਿਆ। ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਤਕਰੀਬਨ ਇੱਕ ਘੰਟੇ ਬਾਅਦ ਬਲੱਡ ਪ੍ਰੈਸ਼ਰ ਸਥਿਰ ਹੋਇਆ। ਡਾਕਟਰਾਂ ਦਾ ਕਹਿਣਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕਾਫ਼ੀ ਨਾਜ਼ੁਕ ਹੈ।