ਪੰਜਾਬ-ਹਰਿਆਣਾ ਦੀ ਖਨੌਰੀ ਬਾਰਡਰ ‘ਤੇ 93 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਮੁੜ ਵਿਗੜਨ ਲੱਗੀ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਅਚਾਨਕ ਵਧਣ ਤੋਂ ਬਾਅਦ ਉਨ੍ਹਾਂ ਨੂੰ ਬੁਖ਼ਾਰ ਹੋ ਗਿਆ ਹੈ। ਉਨ੍ਹਾਂ ਨੂੰ ਫਿਲਹਾਲ 103 ਡਿਗਰੀ ਬੁਖ਼ਾਰ ਹੈ। ਡਾਕਟਰਾਂ ਦੀ ਟੀਮ ਲਗਾਤਾਰ ਉਸ ਦੀ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਦੇ ਸਿਰ ‘ਤੇ ਪਾਣੀ ਦੀਆਂ ਪੱਟੀਆਂ ਰੱਖ ਕੇ ਬੁਖ਼ਾਰ ਨੂੰ ਘੱਟ ਕਰਨ ਦੇ ਯਤਨ ਕੀਤੇ ਜਾ ਰਹੇ ਹਨ।