ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇ ਕਾਨੂੰਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ 32 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਗੱਲ ਕਰੇਗੀ। ਇਸ ਦੇ ਲਈ ਡੱਲੇਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਖਨੌਰੀ ਸਰਹੱਦ ਤੋਂ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਸ਼ਾਮਲ ਹੋਣਗੇ।
ਕੱਲ੍ਹ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੀ ਵਕੇਸ਼ਨ ਬੈਂਚ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ। ਕਿਹਾ ਕਿ ਜੇਕਰ ਉੱਥੇ ਲਾਅ ਐਂਡ ਆਰਡਰ ਦੀ ਕੋਈ ਸਥਿਤੀ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਣਾ ਚਾਹਿਦਾ ਹੈ। ਕਿਸੇ ਦੀ ਜਾਨ ਦਾਅ ‘ਤੇ ਹੈ, ਤੁਹਾਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਡੱਲੇਵਾਲ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਜੇਕਰ ਕੋਈ ਅਮਨ ਕਾਨੂੰਨ ਦੀ ਸਥਿਤੀ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ। ਕਿਸੇ ਦੀ ਜਾਨ ਦਾਅ ‘ਤੇ ਹੈ, ਤੁਹਾਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਪਵੇਗਾ। ਪੰਜਾਬ ਸਰਕਾਰ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਨਹੀਂ ਦੇ ਰਹੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਅੱਜ Compliance Report ਦਾਖਲ ਕਰਨ ਲਈ ਕਿਹਾ ਹੈ।