ਖਨੌਰੀ : ਅੱਜ ਯਾਨੀ ਵੀਰਵਾਰ ਨੂੰ ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਕਾਕਾ ਕੋਟੜਾ ਨੇ ਕਿਹਾ ਹੈ ਕਿ ਭਲਕੇ 10 ਜਨਵਰੀ ਨੂੰ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਕੋਟੜਾ ਨੇ ਕਿਹਾ ਹੈ ਕਿ ਮੈਂ ਸੂਬੇ ਦੇ ਸਾਰੇ ਲੋਕਾਂ ਨੂੰ ਕਿਸਾਨਾਂ ਦਾ ਸਮਰਥਨ ਦੇਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਡੱਲੇਵਾਲ ਸਰੀਰਕ ਪੱਖੋਂ ਕਮਜ਼ੋਰ ਹੁੰਦੇ ਜਾ ਰਹੇ ਹਨ ਪਰ ਉਹ ਮਾਨਸਿਕ ਤੌਰ ਪੂਰੇ ਮਜ਼ਬੂਤ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਤੱਕ ਧਰਨਾ ਜਿੱਤਿਆ ਨਹੀਂ ਜਾਂਦਾ ਉਦੋਂ ਤੱਕ ਸਾਰੇ ਏਸੇ ਤਰ੍ਹਾਂ ਹੀ ਮਜ਼ਬੂਤ ਰਹਿਣ।
ਕਾਕਾ ਕੋਟੜਾ ਨੇ ਕਿਹਾ ਹੈ ਕਿ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਪਰਿਵਾਰ ਨੂੰ ਕਹਿ ਦਿੱਤਾ ਕਿ ਜੇਕਰ ਉਨ੍ਹਾਂ ਦੀ ਮੌਤ ਹੁੰਦੀ ਹੈ ਤਾਂ ਉਨ੍ਹਾਂ ਦਾ ਅੰਤਿਮ ਸਸਕਾਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਖਨੌਰੀ ਬਾਰਡਰ ‘ਤੇ ਰੱਖ ਕੇ ਹੀ ਧਰਨਾ ਉਦੋਂ ਤੱਕ ਜਾਰੀ ਰੱਖਣਾ ਜਦੋਂ ਤੱਕ ਮੋਰਚਾ ਜਿੱਤਿਆ ਨਹੀਂ ਜਾਂਦਾ। ਉਨ੍ਹਾਂ ਨੇ ਕਿਹਾ ਹੈ ਕਿ ਇਹ ਲੜਾਈ ਇਕੱਲੇ ਡੱਲੇਵਾਲ ਦੀ ਨਹੀਂ ਪੂਰੇ ਦੇਸ਼ ਵਾਸੀਆਂ ਦੀ ਹੈ।