ਸਿੱਧੂ ਮੂਸੇਵਾਲਾ ਦੇ ਨਾਮ ਨਾਲ ਜਾਣਿਆ ਜਾਂਦਾ ਮਾਨਸਾ ਜ਼ਿਲ੍ਹੇ ਦਾ ਪਿੰਡ ਮੂਸਾ ‘ਚ ਸਰਪੰਚ ਦੇ ਅਹੁਦੇ ਨੂੰ ਲੈ ਕੇ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰਨ ਦੀ ਅਪੀਲ ਕੀਤੀ ਗਈ ਸੀ। ਪਰ ਹੁਣ ਇਸ ਪਿੰਡ ਵਿੱਚ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕਰਨ ਦਾ ਕੋਈ ਪ੍ਰਸਤਾਵ ਪਾਸ ਨਹੀਂ ਕੀਤਾ ਗਿਆ। ਸੋਸ਼ਲ ਮੀਡੀਆ ‘ਤੇ ਖ਼ਬਰ ਫੈਲਾਈ ਜਾ ਰਹੀ ਹੈ ਕਿ ਮਰਹੂਮ ਗਾਇਕ ਸੁਖਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ ਹਨ, ਜਿਸ ਸਬੰਧੀ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਦੇ ਨਜ਼ਦੀਕੀ ਲੋਕਾਂ ਦਾ ਕਹਿਣਾ ਹੈ ਕਿ ਕੋਈ ਸਹਿਮਤੀ ਨਹੀਂ ਹੈ।
ਭਾਵੇਂ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪਿਛਲੇ ਦਿਨੀਂ ਆਪਣੇ ਪਿੰਡ ਦੇ ਲੋਕਾਂ ਨਾਲ ਮੀਟਿੰਗ ਕਰਕੇ ਕਿਸੇ ਵੀ ਵਿਅਕਤੀ ਨੂੰ ਸਰਪੰਚ ਬਣਾਉਣ ਦੀ ਅਪੀਲ ਕੀਤੀ ਸੀ ਪਰ ਚੋਣ ਸਰਬਸੰਮਤੀ ਨਾਲ ਕਰਵਾਈ ਜਾਵੇ ਪਰ ਅੱਜ ਤੱਕ ਇਸ ਪਿੰਡ ਵਿੱਚ ਸਰਪੰਚ ਤੇ ਪੰਚਾਇਤ ਦੇ ਅਹੁਦੇ ਲਈ ਕੋਈ ਸਹਿਮਤੀ ਨਹੀਂ ਬਣ ਸਕੀ। ਹਾਲਾਂਕਿ ਇਸ ਮੌਕੇ ਪਿੰਡ ਦੇ ਹੀ ਨੌਜਵਾਨ ਗੁਰਸ਼ਰਨ ਸਿੰਘ ਨੇ ਚੋਣ ਲੜਣ ਦਾ ਐਲਾਨ ਕੀਤਾ ਹੈ। ਨੌਜਵਾਨ ਦਾ ਕਹਿਣਾ ਹੈ ਕਿ ਉਹ ਆਪਣੀ ਨਾਮਜ਼ਦਗੀ ਦਾਖਲ ਕਰਕੇ ਚੋਣ ਲੜੇਗਾ।