Sunday, September 8, 2024
spot_img

ਮਰਹੂਮ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਜੀ ਨੂੰ ਸਮਰਪਿਤ ‘ਕਿੱਥੇ ਤੁਰ ਗਿਆਂ ਯਾਰਾ’ ਗੀਤ ਹੋਇਆ ਰਿਲੀਜ਼

Must read

ਚੰਡੀਗੜ੍ਹ, 27 ਜੁਲਾਈ: ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਰਹੂਮ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ ‘ਕਿੱਥੇ ਤੁਰ ਗਿਆਂ ਯਾਰਾ’ ਗੀਤ ਅਤੇ ਵੀਡਿਓ ਰਿਲੀਜ਼ ਕੀਤੀ। ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮਰਹੂਮ ਸੁਰਿੰਦਰ ਛਿੰਦਾ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਵੱਲੋਂ ਗਾਏ ਗੀਤਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਪ੍ਰਸਿੱਧੀ ਹਾਸਲ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਮਰਹੂਮ ਸੁਰਿੰਦਰ ਛਿੰਦਾ ਨੇ ਆਪਣੇ ਗੀਤਾਂ ਰਾਹੀ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਇਤਿਹਾਸ ਨਾਲ ਅਜੋਕੀ ਪੀੜੀ ਨੂੰ ਰੁਬਰੂ ਕਰਵਾਇਆ ਹੈ।
ਇੱਥੇ ਦੱਸ ਦਈਏ ਕਿ ਇਹ ਗੀਤ ਹਰਪ੍ਰੀਤ ਸੇਖੋਂ ਵੱਲੋਂ ਲਿਖਿਆ ਗਿਆ ਹੈ ਅਤੇ ਇਸ ਗੀਤ ਨੂੰ ਪਦਮ ਸ੍ਰੀ ਗਾਇਕ ਹੰਸ ਰਾਜ ਹੰਸ ਨੇ ਆਪਣੀ ਆਵਾਜ਼ ਦਿੱਤੀ ਹੈ।
ਸਮਾਗਮ ਦੌਰਾਨ ਬਾਬੂ ਸਿੰਘ ਮਾਨ ਨੇ ਕਿਹਾ ਕਿ ਸੁਰਿੰਦਰ ਛਿੰਦਾ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਨ੍ਹਾਂ ਦੀ ਆਵਾਜ਼ ਹਮੇਸ਼ਾ ਗੂੰਜਦੀ ਰਹੇਗੀ। ‘ਕਿੱਥੇ ਤੁਰ ਗਿਆਂ ਯਾਰਾ’ ਗੀਤ ਲਿਖਣ ਵਾਲੇ ਹਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਉਨ੍ਹਾਂ ਦੀ ਸੁਰਿੰਦਰ ਛਿੰਦਾ ਹੋਰਾਂ ਨਾਲ ਬਹੁਤ ਨੇੜਤਾ ਸਾਂਝ ਸੀ ਅਤੇ ਇੱਕ ਸਾਲ ਉਨ੍ਹਾਂ ਦੇ ਤੁਰ ਜਾਣ ਤੋਂ ਬਾਅਦ ਇੰਝ ਲੱਗਦਾ ਹੈ ਜਿਵੇਂ ਉਹ ਸਾਡੇ ਅੰਗ-ਸੰਗ ਹੋਣ। ਇੱਥੇ ਦੱਸਣਯੋਗ ਹੈ ਕਿ ਵਾਇਟਲ ਰਿਕਾਰਡਜ਼ ਵੱਲੋਂ ਇਹ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ। ਗੀਤ ਦੀ ਵੀਡਿਓ ਬੌਬੀ ਬਾਜਵਾ ਨੇ ਬਣਾਈ ਹੈ।
ਇਸ ਮੌਕੇ ਸਾਬਕਾ ਸੰਸਦ ਸਾਧੂ ਸਿੰਘ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਵਿਧਾਇਕ ਕੁਲਦੀਪ ਸਿੰਘ ਸਿੱਧੂ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ ਮਰਾੜਾ ਵਾਲਾ, ਸ਼ਮਸ਼ੇਰ ਸਿੰਘ ਸੰਧੂ, ਕਰਤਾਰ ਸਿੰਘ, ਨਿਰਮਾਤਾ ਤਲਜਿੰਦਰ ਸਿੰਘ ਨਾਗਰਾ ਅਤੇ ਬੌਬੀ ਬਾਜਵਾ ਹਾਜ਼ਰ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article