ਮਸ਼ਹੂਰ ਅਦਾਕਾਰ, ਨਿਰਦੇਸ਼ਕ ਅਤੇ ਨਿਰਮਾਤਾ ਧੀਰਜ ਕੁਮਾਰ ਦਾ 79 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਧੀਰਜ ਕੁਮਾਰ ਦੀ ਸਿਹਤ ਠੀਕ ਨਹੀਂ ਸੀ। ਉਨ੍ਹਾਂ ਨੂੰ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉੱਥੇ ਜਾਂਚ ਤੋਂ ਪਤਾ ਲੱਗਾ ਕਿ ਉਨ੍ਹਾਂ ਨੂੰ ਨਿਮੋਨੀਆ ਸੀ। ਅਦਾਕਾਰ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ।
ਸੋਮਵਾਰ ਨੂੰ ਇੱਕ ਅਧਿਕਾਰਤ ਬਿਆਨ ਰਾਹੀਂ ਧੀਰਜ ਕੁਮਾਰ ਦੇ ਪਰਿਵਾਰ ਅਤੇ ਪ੍ਰੋਡਕਸ਼ਨ ਟੀਮ ਨੇ ਉਨ੍ਹਾਂ ਦੇ ਹਸਪਤਾਲ ਵਿੱਚ ਦਾਖਲ ਹੋਣ ਦੀ ਖ਼ਬਰ ਦੀ ਪੁਸ਼ਟੀ ਕੀਤੀ ਸੀ। ਬਿਆਨ ਵਿੱਚ ਲਿਖਿਆ ਸੀ – ਪਰਿਵਾਰ ਧੀਰਜ ਕੁਮਾਰ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦੇ ਹਾਂ। ਅਸੀਂ ਇਸ ਮੁਸ਼ਕਲ ਸਮੇਂ ਦੌਰਾਨ ਸਾਰਿਆਂ ਤੋਂ ਨਿੱਜਤਾ ਦੀ ਉਮੀਦ ਕਰਦੇ ਹਾਂ।
ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਧੀਰਜ ਨੂੰ ਨਵੀਂ ਮੁੰਬਈ ਦੇ ਇਸਕਨ ਮੰਦਰ ਦੇ ਉਦਘਾਟਨ ਸਮੇਂ ਦੇਖਿਆ ਗਿਆ ਸੀ। ਇਸ ਸਮਾਗਮ ਵਿੱਚ ਉਨ੍ਹਾਂ ਨੇ ਆਪਣੇ ਅਧਿਆਤਮਿਕ ਵਿਸ਼ਵਾਸ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ‘ਮੈਂ ਇੱਥੇ ਨਿਮਰਤਾ ਨਾਲ ਆਇਆ ਹਾਂ। ਹਾਲਾਂਕਿ, ਉਨ੍ਹਾਂ ਨੇ ਮੈਨੂੰ ਇੱਕ ਵੀਵੀਆਈਪੀ ਕਿਹਾ। ਮੈਨੂੰ ਲੱਗਦਾ ਹੈ ਕਿ ਅਸਲ ਵੀਵੀਆਈਪੀ ਹੀ ਭਗਵਾਨ ਹੈ।’