ਮੁੰਬਈ ‘ਚ ਅੱਜ ਯਾਨੀ ਮੰਗਲਵਾਰ ਸਵੇਰੇ ਮਸ਼ਹੂਰ ਬਾਲੀਵੁੱਡ ਗਾਇਕ ਸ਼ਾਨ ਦੀ ਰਿਹਾਇਸ਼ੀ ਇਮਾਰਤ ‘ਚ ਅੱਗ ਲੱਗ ਗਈ। ਇਹ ਅੱਗ ਫਾਰਚਿਊਨ ਐਨਕਲੇਵ ਦੀ ਸੱਤਵੀਂ ਮੰਜ਼ਿਲ ‘ਤੇ ਲੱਗੀ। ਅੱਗ ਲੱਗਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਇਸ ਘਟਨਾ ‘ਚ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।
ਤੁਹਾਨੂੰ ਦੱਸ ਦੇਈਏ ਕਿ ਸ਼ਾਨ ਇਸ ਬਿਲਡਿੰਗ ਦੀ 11ਵੀਂ ਮੰਜ਼ਿਲ ‘ਤੇ ਰਹਿੰਦੇ ਹਨ। ਹਾਲਾਂਕਿ ਸਿੰਗਰ ਦੇ ਫਲੌਰ ਤੱਕ ਪਹੁੰਚਣ ਤੋਂ ਪਹਿਲਾਂ ਹੀ ਅੱਗ ਬੁਝ ਗਈ। ਘਟਨਾ ਦੌਰਾਨ ਸ਼ਾਨ ਆਪਣੇ ਘਰ ਮੌਜੂਦ ਸੀ ਜਾਂ ਨਹੀਂ, ਇਸ ਬਾਰੇ ਅਜੇ ਤੱਕ ਜਾਣਕਾਰੀ ਨਹੀਂ ਮਿਲੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ ਗਿਆ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ‘ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਇਸ ਦੌਰਾਨ ਇਮਾਰਤ ‘ਚ ਰਹਿ ਰਹੇ ਲੋਕ ਵੀ ਬਾਹਰ ਆ ਗਏ, ਜਿਸ ਤੋਂ ਬਾਅਦ ਸਾਰਿਆਂ ਨੂੰ ਇਮਾਰਤ ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਦੌਰਾਨ ਇਕ 80 ਸਾਲਾ ਔਰਤ ਨੂੰ ਸਾਹ ਲੈਣ ਵਿਚ ਤਕਲੀਫ ਹੋ ਰਹੀ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ।