ਬਰਨਾਲਾ ਪੁਲਿਸ ਵੱਲੋਂ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ‘ਤੇ ਹਮਲੇ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮੌਜੂਦਾ ਸਰਪੰਚ ਬਲਜਿੰਦਰ ਸਿੰਘ ਕਿੰਦਾ ਸਮੇਤ ਦੋ ਹੋਰ ਬਲਵਿੰਦਰ ਸਿੰਘ ਬਿੰਦਰ ਮਾਨ ਅਤੇ ਗੁਰਵਿੰਦਰ ਸਿੰਘ ਗਿੱਲ ਨਾਮ ਦੇ ਵਿਅਕਤੀਆਂ ਨੂੰ ਨਾਜਾਇਜ਼ ਹਥਿਆਰ ਅਤੇ ਕਾਰ ਸਮੇਤ ਕਾਬੂ ਕੀਤਾ ਹੈ।
ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗਾਇਕ ‘ਤੇ ਹਮਲਾ ਕਰਕੇ ਦਬਦਬਾ ਬਣਾਉਣ ਅਤੇ ਫਿਰੌਤੀਆਂ ਵਸੂਲਣ ਦੀ ਸੋਚ ਰੱਖਦੇ ਸਨ।





