Thursday, January 2, 2025
spot_img

ਮਸ਼ਹੂਰ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਆਪਣੀ ਆਉਣ ਵਾਲੀ ਨਵੀਂ ਫ਼ਿਲਮ ‘ਫ਼ਤਿਹ’ ਦੀ ਕਮਾਈ ਲੋੜਵੰਦਾਂ ਨੂੰ ਕਰਨਗੇ ਦਾਨ

Must read

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੇ। ਸੋਨੂੰ ਸੂਦ ਦੁਪਹਿਰ ਵੇਲੇ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਸਨ। ਸੋਨੂੰ ਸੂਦ ਨੇ ਦੱਸਿਆ ਕਿ ਉਹ ਆਪਣੀ ਆਉਣ ਵਾਲੀ ਨਵੀਂ ਫਿਲਮ ਫਤਿਹ ਲਈ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਏ ਹਨ। ਸੋਨੂੰ ਸੂਦ ਦੀ ਇਹ ਫਿਲਮ 10 ਜਨਵਰੀ 2025 ਨੂੰ ਵੱਡੇ ਪਰਦੇ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਦਾ ਨਿਰਦੇਸ਼ਨ ਖੁਦ ਸੋਨੂੰ ਸੂਦ ਨੇ ਕੀਤਾ ਹੈ। ਪੂਰੀ ਫਿਲਮ ਸੋਨੂੰ ਦੇ ਨਿਰਦੇਸ਼ਨ ਹੇਠ ਬਣੀ ਹੈ। ਖਾਸ ਗੱਲ ਇਹ ਹੈ ਕਿ ਫਿਲਮ ਤੋਂ ਜੋ ਵੀ ਕਮਾਈ ਹੋਵੇਗੀ, ਉਹ ਗਰੀਬਾਂ ਦੀ ਭਲਾਈ ਲਈ ਵਰਤੀ ਜਾਵੇਗੀ। ਸੋਨੂੰ ਸੂਦ ਨੇ ਇਹ ਗੱਲ ਕਹੀ ਹੈ।

ਅਦਾਕਾਰ ਸੋਨੂੰ ਸੂਦ ਨੇ ਦੱਸਿਆ ਕਿ ਫਤਿਹ ਇੱਕ ਸਾਈਬਰ ਕ੍ਰਾਈਮ ਥ੍ਰਿਲਰ ਫਿਲਮ ਹੈ, ਜੋ ਸਾਈਬਰ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕਰੇਗੀ। ਫਿਲਮ ‘ਚ ਨਸੀਰੂਦੀਨ ਸ਼ਾਹ ਅਤੇ ਜੈਕਲੀਨ ਫਰਨਾਂਡੀਜ਼ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਸੋਨੂੰ ਸੂਦ ਦੇ ਨਾਲ-ਨਾਲ ਸੂਰਜ ਜੁਮਾਨੀ ਦਾ ਨਾਂ ਇਸ ਫਿਲਮ ‘ਚ ਖਲਨਾਇਕਾਂ ਦੇ ਗਰੁੱਪ ‘ਚ ਸ਼ਾਮਲ ਹੈ। ਉਹ ਫਿਲਮ ਫਤਿਹ ਨਾਲ ਬਾਲੀਵੁੱਡ ਫਿਲਮਾਂ ਵਿੱਚ ਡੈਬਿਊ ਕਰ ਰਹੀ ਹੈ।

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਫਿਲਮ ਦੀ ਸ਼ੂਟਿੰਗ ਸ਼ੁਰੂ ਕੀਤੀ ਸੀ ਤਾਂ ਵੀ ਉਹ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਏ ਸਨ ਅਤੇ ਇੱਥੇ ਆਸ਼ੀਰਵਾਦ ਲਿਆ ਸੀ। ਹੁਣ ਇਹ ਫਿਲਮ ਕੁਝ ਦਿਨਾਂ ਬਾਅਦ ਰਿਲੀਜ਼ ਹੋਣ ਜਾ ਰਹੀ ਹੈ, ਇਸ ਲਈ ਉਹ ਫਿਰ ਤੋਂ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article