Monday, December 23, 2024
spot_img

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 317 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

Must read

ਸ਼੍ਰੋਮਣੀ ਕਮੇਟੀ ਦਫਤਰ ਚ ਸ਼ਰਧਾਲੂਆਂ ਨੂੰ ਵੰਡੇ ਵੀਜ਼ਾ ਲੱਗੇ ਪਾਸਪੋਰਟ

ਸ਼੍ਰੀ ਅੰਮ੍ਰਿਤਸਰ, 20 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 317 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਦੌਰਾਨ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਸ਼ਰਧਾਲੂਆਂ ਨੇ ਦੱਸਿਆ ਕਿ ਪਹਿਲੀ ਵਾਰ ਉਹਨਾਂ ਨੂੰ ਪਾਕਿਸਤਾਨ ਜਾਣ ਦਾ ਵੀਜ਼ਾ ਮਿਲਿਆ ਹੈ ਅਤੇ ਉਹਨਾਂ ਦੇ ਮਨ ਦੇ ਵਿੱਚ ਪਾਕਿਸਤਾਨ ਵਿੱਚ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਵੱਖਰਾ ਹੀ ਉਤਸਾਹ ਹੈ। ਉਹਨਾਂ ਕਿਹਾ ਕਿ ਉਹ ਪਾਕਿਸਤਾਨ ਵਿੱਚ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 30 ਜੂਨ ਨੂੰ ਭਾਰਤ ਵਾਪਸ ਪਰਤਣਗੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਯਾਤਰਾ ਬਰਾਂਚ ਇੰਚਾਰਜ ਪਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨ ਦੇ ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 340 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 317 ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 23 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਿਸ ਦੇਸ਼ ਪਰਤ ਆਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article