Friday, November 22, 2024
spot_img

ਮਾਂ ਚਿੰਤਪੁਰਨੀ ਦੇ ਮੇਲੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ

Must read

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੇ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਸੰਯੁਕਤ ਰੂਪ ਨਾਲ ਮਾਤਾ ਚਿੰਤਪੁਰਨੀ ਮੇਲੇ ਦਾ ਦੌਰਾ ਕਰਦਿਆਂ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੂੰ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਰਧਾਲੂਆਂ ਦੀ ਸੁਵਿਧਾ ਦਾ ਪੂਰਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਰਿਲਾਇੰਸ ਇੰਡਸਟਰੀ ਦੇ ਨਾਲ ਬਣਾਏ ਗਏ ਕੰਟਰੋਲ ਰੂਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਵਿਧਾ ਲਈ ਪ੍ਰਸ਼ਾਸਨ ਵੱਲੋਂ ਅਸਥਾਈ ਪਖਾਨੇ, ਡਸਟਬਿਨ, ਦਵਾਈਆਂ, ਫਾਇਰ ਬ੍ਰਿਗੇਡ ਤੋਂ ਇਲਾਵਾ ਹੋਰ ਕਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਇਸ ਤੋਂ ਇਲਾਵਾ ਟ੍ਰੈਫਿਕ ਕੰਟਰੋਲ ਅਤੇ ਸਾਫ-ਸਫਾਈ ਲਈ ਵੀ ਟੀਮਾਂ ਤਾਇਨਾਤ ਹਨ। ਉਨ੍ਹਾਂ ਲੰਗਰ ਕਮੇਟੀਆਂ ਨੂੰ ਵੀ ਸਫਾਈ ਵਿਵਸਥਾ ਬਣਾਈ ਰੱਖਣ ਅਤੇ ਨਿਰਵਿਘਨ ਆਵਾਜਾਈ ਲਈ ਸੜਕ ’ਤੇ ਆ ਕੇ ਲੰਗਰ ਨਾ ਵੰਡਣ ਲਈ ਕਿਹਾ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭਾਰ ਢੋਹਣ ਵਾਲੇ ਵਾਹਨਾਂ ’ਤੇ ਮਾਤਾ ਦੇ ਦਰਸ਼ਨਾਂ ਲਈ ਨਾ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨ ਤੇ ਟਿੱਪਰਾਂ ਨੂੰ ਹਿਮਾਚਲ ਤੋਂ ਡਾਈਵਰਟ ਕਰ ਦਿੱਤਾ ਜਾਵੇਗਾ ਅਤੇ ਹੁਸ਼ਿਆਰਪੁਰ ਤੋਂ ਜਾਣ ਵਾਲੇ ਭਾਰੀ ਵਾਹਨਾਂ ਤੇ ਟਿੱਪਰਾਂ ਨੂੰ ਭੰਗੀ ਚੋਅ ਤੋਂ ਡਾਇਵਰਟ ਕਰਦੇ ਹੋਏ ਊਨਾ ਭੇਜਿਆ ਜਾ ਰਿਹਾ ਹੈ। ਇਸ ਮੌਕੇ ਐੱਸਪੀ ਮਨੋਜ ਠਾਕੁਰ, ਡੀ.ਐਸ ਪੀ ਅਮਰਨਾਥ, ਸੰਦੀਪ ਸ਼ਰਮਾ ਮੌਜੂਦ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article