ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਵਿੱਚ ਸਰਵਾਈਕਲ ਕੈਂਸਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਦਾ ਕੀਤਾ ਐਲਾਨ
ਦਿ ਸਿਟੀ ਹੈੱਡ ਲਾਈਨਸ
ਅਦਾਕਾਰਾ ਅਤੇ ਮਾਡਲ ਪੂਨਮ ਪਾਂਡੇ ਦੀ ਅਚਾਨਕ ਆਈ ਮੌਤ ਦੀ ਖਬਰ ਨੇ ਉਸਦੇ ਚਹੇਤਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਕਾਨਪੁਰ ਦੀ ਰਹਿਣ ਵਾਲੀ ਪੂਨਮ ਪਾਂਡੇ ਨੇ 32 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਉਸ ਦੀ ਮੌਤ ਦੀ ਪੁਸ਼ਟੀ ਸ਼ੁੱਕਰਵਾਰ ਸਵੇਰੇ ਇੰਸਟਾਗ੍ਰਾਮ ‘ਤੇ ਇਕ ਪੋਸਟ ਨੇ ਕੀਤੀ। ਅਦਾਕਾਰਾ ਦੀ ਟੀਮ ਨੇ ਪੋਸਟ ਕੀਤਾ, ‘ਅੱਜ ਦੀ ਸਵੇਰ ਸਾਡੇ ਲਈ ਬਹੁਤ ਦੁਖਦਾਈ ਰਹੀ। ਸਾਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ, ਕਿ ਸਰਵਾਈਕਲ ਕੈਂਸਰ ਕਾਰਨ ਆਪਣੀ ਪਿਆਰੀ ਪੂਨਮ ਨੂੰ ਗੁਆ ਦਿੱਤਾ ਹੈ।
ਉਨ੍ਹਾਂ ਦੀ ਮੌਤ ਦੀ ਖਬਰ ਨਾਲ ਮਾਡਲਿੰਗ ਅਤੇ ਫਿਲਮ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਉਹ ਆਪਣੀਆਂ ਵਾਇਰਲ ਇੰਸਟਾਗ੍ਰਾਮ ਪੋਸਟਾਂ ਅਤੇ ਵਿਵਾਦਪੂਰਨ ਬਿਆਨਾਂ ਲਈ ਪ੍ਰਸਿੱਧ ਰਹੀ ਹੈ। ਅਭਿਨੇਤਰੀ ਨੇ ‘ਨਸ਼ਾ’, ‘ਜਰਨੀ ਆਫ ਕਰਮਾ’ ਵਰਗੀਆਂ ਕਈ ਫਿਲਮਾਂ ‘ਚ ਵੀ ਕੰਮ ਕੀਤਾ ਹੈ। ਅਦਾਕਾਰਾ ਨੇ ਟੀਵੀ ਦੇ ਦੋ ਸਭ ਤੋਂ ਵਿਵਾਦਿਤ ਸ਼ੋਅ ‘ਬਿੱਗ ਬੌਸ 6’ ਅਤੇ ‘ਲਾਕਅੱਪ’ ਦਾ ਹਿੱਸਾ ਰਹਿ ਚੁੱਕੀ ਹੈ।
ਜਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਦਾ ਅੰਤਰਿਮ ਬਜਟ ਵਿੱਚ ਕੀਤੇ ਗਏ ਹੋਰ ਸਾਰੇ ਐਲਾਨਾਂ ਦੇ ਨਾਲ-ਨਾਲ ਔਰਤਾਂ ਦੀ ਸਿਹਤ ਨੂੰ ਲੈਕੇ ਇੱਕ ਅਹਿਮ ਐਲਾਨ ਕੀਤਾ ਗਿਆ। ਸਰਕਾਰ 9 ਤੋਂ 14 ਸਾਲ ਦੀ ਉਮਰ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਦੀ ਵੈਕਸੀਨ ਮੁਫ਼ਤ ਮੁਹੱਈਆ ਕਰਵਾਏਗੀ। ਇਹ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸਰਵਾਈਕਲ ਕੈਂਸਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਸ਼ੁਰੂਆਤ ਹੈ।
ਸਰਵਾਈਕਲ ਕੈਂਸਰ ਭਾਰਤ ਵਿੱਚ ਔਰਤਾਂ ਵਿੱਚ ਦੂਜਾ ਸਭ ਤੋਂ ਆਮ ਕੈਂਸਰ ਹੈ ਅਤੇ ਕੈਂਸਰ ਨਾਲ ਹੋਣ ਵਾਲੀਆਂ ਮੌਤਾਂ ਦਾ ਦੂਜਾ ਪ੍ਰਮੁੱਖ ਕਾਰਨ ਵੀ ਹੈ।