Friday, June 5, 2026
spot_img

ਮਾਤਾ ਵੈਸ਼ਨੋ ਦੇਵੀ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ

Must read

ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਬਟਾਲਾ ਦੇ ਨਜ਼ਦੀਕ ਪੈਂਦੇ ਅੱਡਾ ਉਧੋਵਾਲ ਵਿਖੇ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਟਿੱਪਰ ਅਤੇ ਸ਼ਰਧਾਲੂਆਂ ਨਾਲ ਭਰੇ ਟੈਂਪੂ ਟ੍ਰੈਵਲਰ ਦਰਮਿਆਨ ਜ਼ਬਰਦਸਤ ਟੱਕਰ ਹੋ ਗਈ। ਇਸ ਰੂਹ ਕੰਬਾਊ ਹਾਦਸੇ ਵਿੱਚ ਦੋ ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 14 ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਟੈਂਪੂ ਟ੍ਰੈਵਲਰ ਵਿੱਚ ਸਵਾਰ ਸਾਰੇ ਸ਼ਰਧਾਲੂ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਇਹ ਸਾਰੇ ਜੰਮੂ-ਕਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਵਿੱਚ ਮੱਥਾ ਟੇਕ ਕੇ ਖ਼ੁਸ਼ੀ-ਖ਼ੁਸ਼ੀ ਆਪਣੇ ਘਰ ਮਾਨਸਾ ਵੱਲ ਵਾਪਸ ਪਰਤ ਰਹੇ ਸਨ। ਜਿਵੇਂ ਹੀ ਇਨ੍ਹਾਂ ਦੀ ਗੱਡੀ ਬਟਾਲਾ ਦੇ ਨੇੜੇ ਅੱਡਾ ਉਧੋਵਾਲ ਕੋਲ ਪਹੁੰਚੀ, ਤਾਂ ਹਾਈਵੇਅ ‘ਤੇ ਜਾ ਰਹੇ ਟਿੱਪਰ ਨਾਲ ਇਸ ਦੀ ਸਿੱਧੀ ਅਤੇ ਭਿਆਨਕ ਟੱਕਰ ਹੋ ਗਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article