ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖਬਰੀ ਹੈ। ਜੰਮੂ ਤੋਂ ਤ੍ਰਿਕੁਟਾ ਸਥਿਤ ਮਾਤਾ ਵੈਸ਼ਨੋ ਦੇਵੀ ਦੇ ਭਵਨ ਗੁਫਾ ਮੰਦਰ ਤੱਕ ਹੈਲੀਕਾਪਟਰ ਦੀ ਯਾਤਰਾ ਸ਼ੁਰੂ ਹੋ ਗਈ ਹੈ। ਰਿਆਸੀ ਜ਼ਿਲ੍ਹੇ ਦੀਆਂ ਪਹਾੜੀਆਂ ਇਹ ਸੇਵਾ ਸ਼ੁਰੂ ਹੋਣ ਵਾਲੀ ਹੈ। ਇੱਥੇ 18 ਜੂਨ ਯਾਨੀ ਅੱਜ ਤੋਂ ਹੈਲੀਕਾਪਟਰ ਸੇਵਾ ਸ਼ੁਰੂ ਹੋਵੇਗੀ। ਇਹ ਫੈਸਲਾ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਵੱਲੋਂ ਲਿਆ ਗਿਆ ਹੈ।
ਜਿਕਰਯੋਗ ਹੈ ਕਿ ਦੇਸ਼ ਭਰ ਤੋਂ ਕਰੋੜਾਂ ਸ਼ਰਧਾਲੂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਂਦੇ ਹਨ। ਇਹ ਕਦਮ ਤੀਰਥ ਯਾਤਰਾ ਨੂੰ ਸੁਚਾਰੂ ਬਣਾਉਣ ਅਤੇ ਗੁਫਾ ਮੰਦਰ ‘ਚ ਪੂਜਾ ਕਰਨ ਲਈ ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਦੇ ਲਗਾਤਾਰ ਯਤਨਾਂ ਦੇ ਹਿੱਸੇ ਵਜੋਂ ਚੁੱਕਿਆ ਗਿਆ ਹੈ। ਇਸ ਤੋਂ ਪਹਿਲਾਂ ਹੈਲੀਕਾਪਟਰ ਸੇਵਾ ਕਟੜਾ ਤੋਂ ਸਾਂਝੀਛਤ ਤੱਕ ਮਿਲਦੀ ਸੀ। ਹੈਲੀਕਾਪਟਰ ਸੇਵਾ ਲਈ ਬੁਕਿੰਗ ਬੋਰਡ ਦੀ ਅਧਿਕਾਰਿਕ ਵੈਬਸਾਈਟ ਤੋਂ ਹੋਵੇਗੀ।