Friday, November 22, 2024
spot_img

ਮਾਨਸਾ ਜਿਲ੍ਹਾ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਕ ਤਲ ਕੇਸ ਦੀ ਸੁਣਵਾਈ ਅੱਜ

Must read

ਮਾਨਸਾ, 26 ਜੁਲਾਈ : ਮਾਨਸਾ ਦੀ ਜਿਲ੍ਹਾ ਅਦਾਲਤ ਵਿਚ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਅਹਿਮ ਸੁਣਵਾਈ ਹੋਵੇਗੀ। ਕੇਸ ਨਾਲ ਜੁੜੇ ਗਵਾਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਜੋ ਸਿੱਧੂ ਮੂਸੇ ਵਾਲੇ ਦੇ ਕਤਲ ਸਮੇਂ ਉਸਦੇ ਦੋ ਦੋਸਤ ਥਾਰ ਵਿੱਚ ਮੌਜੂਦ ਸਨ। ਦਸ ਦੇਈਏ ਕਿ ਪਿਛਲੀ ਤਾਰੀਖ ਮੌਕੇ ਗਵਾਹ ਪੇਸ਼ ਨਾ ਹੋਣ ਕਾਰਨ ਅਦਾਲਤ ਵੱਲੋਂ ਅਗਲੀ ਪੇਸ਼ੀ 26 ਜੁਲਾਈ ਤੈਅ ਕੀਤੀ ਗਈ ਹੈ। ਜ਼ਿਲ੍ਹਾ ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅਗਲੀ ਤਰੀਕ ‘ਤੇ ਗਵਾਹ ਵਜੋਂ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਮੂਸੇਵਾਲਾ ਦੇ ਵਕੀਲਾਂ ਨੂੰ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਗਵਾਹ ਵਜੋਂ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article