ਮਾਨਸਾ : ਗੁਜਰਾਤ ਗੈਸ ਪਾਈਪ ਲਾਈਨ ਦਾ ਵਿਰੋਧ ਕਰਨ ਲਈ ਬਠਿੰਡਾ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਮਾਨਸਾ ਵਿੱਚ ਪੁਲਿਸ ਨੇ ਨਾਕਾਬੰਦੀ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ‘ਤੇ ਲਾਠੀਚਾਰਜ ਵੀ ਕੀਤਾ। ਲਾਠੀਚਾਰਜ ਦੌਰਾਨ ਕਿਸਾਨਾਂ ਨੇ ਵੀ ਪੁਲਿਸ ‘ਤੇ ਹਮਲਾ ਕਰ ਦਿੱਤਾ ਗਿਆ। ਜਿਸ ਦੌਰਾਨ ਕਈ ਪੁਲਿਸ ਅਧਿਕਾਰੀ ਅਤੇ ਕਿਸਾਨ ਜ਼ਖ਼ਮੀ ਹੋਏ ਹਨ। ਪੁਲਿਸ ਮੁਤਾਬਿਕ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਕਈ ਗੱਡੀਆਂ ਦੀ ਭੰਨਤੋੜ ਕੀਤੀ ਗਈ ਹੈ।
ਜਾਣਕਾਰੀ ਮੁਤਾਬਿਕ ਸੰਗਰੂਰ ਜ਼ਿਲ੍ਹੇ ਦੇ ਕਿਸਾਨ ਗੁਜਰਾਤ ਗੈਸ ਪਾਈਪ ਲਾਈਨ ਦਾ ਵਿਰੋਧ ਕਰਨ ਲਈ ਅੱਜ ਤੜਕੇ 3:00 ਵਜੇ ਬਠਿੰਡਾ ਦੇ ਪਿੰਡ ਲੇਲੇਆਣਾ ਵਿਖੇ ਜਾ ਰਹੇ ਸਨ। ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਪੁਲਿਸ ਵੱਲੋਂ ਮਾਨਸਾ ਵਿੱਚ ਨਾਕਾਬੰਦੀ ਕਰਕੇ ਰੋਕਣ ਦੀ ਕੀਤੀ ਗਈ ਤਾਂ ਪੁਲਿਸ ਅਤੇ ਕਿਸਾਨਾਂ ‘ਚ ਝੜਪ ਹੋ ਗਈ।