Sunday, December 22, 2024
spot_img

ਮਾਨਸੂਨ ਦੇ ਸਮੇਂ ਸਿਰ ਆਉਣ ਦੇ ਬਾਵਜੂਦ ਪੰਜਾਬ ਸੋਕਾ ਪ੍ਰਭਾਵਿਤ ਰਾਜਾਂ ‘ਚ ਸ਼ਾਮਿਲ

Must read

ਪੰਜਾਬ ਵਿੱਚ ਮਾਨਸੂਨ ਆਉਣ ਦੇ ਬਾਵਜੂਦ ਵੀ ਪੰਜਾਬ ਵਿੱਚ ਪੂਰੇ ਦੇਸ਼ ਨਾਲੋਂ ਸਭ ਤੋਂ ਘੱਟ ਮੀਂਹ ਪਿਆ ਹੈ। 1 ਜੂਨ ਤੋਂ ਸ਼ੁਰੂ ਹੋਏ ਮਾਨਸੂਨ ਨਾਲ ਹੁਣ ਤੱਕ ਪੰਜਾਬ ਵਿੱਚ ਸਿਰਫ਼ 107.3 ਮਿਲੀਮੀਟਰ ਵਰਖਾ ਹੀ ਦਰਜ ਕੀਤੀ ਗਈ ਹੈ, ਜੋ ਦੇਸ਼ ਵਿੱਚ ਸਭ ਤੋਂ ਘੱਟ ਹੈ। ਜਦੋਂ ਕਿ ਪੰਜਾਬ ਵਿੱਚ ਹੁਣ ਤੱਕ 189 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਸੀ। ਦੂਜੇ ਨੰਬਰ ‘ਤੇ ਹਰਿਆਣਾ ਹੈ, ਜਿੱਥੇ ਸਿਰਫ 109.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜਦੋਂ ਕਿ ਇੱਥੇ ਆਮ ਵਰਖਾ 179.9 ਮਿਲੀਮੀਟਰ ਹੈ।
ਪੰਜਾਬ ਵਿੱਚ ਤਾਪਮਾਨ ‘ਚ ਕਰੀਬ 3 ਦਿਨਾਂ ਬਾਅਦ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 3.1 ਡਿਗਰੀ ਵੱਧ ਦਰਜ ਕੀਤਾ ਗਿਆ। ਲੋੜੀਂਦੀ ਬਾਰਿਸ਼ ਨਾ ਹੋਣ ਕਾਰਨ ਤਾਪਮਾਨ ਮੁੜ 40 ਡਿਗਰੀ ਨੂੰ ਪਾਰ ਕਰ ਗਿਆ ਹੈ।
ਇਸ ਦੇ ਨਾਲ ਹੀ ਜਲੰਧਰ, ਕਪੂਰਥਲਾ, ਮੋਗਾ, ਫ਼ਿਰੋਜ਼ਪੁਰ ਅਤੇ ਲੁਧਿਆਣਾ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਰ ਐਤਵਾਰ ਨੂੰ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਮੌਸਮ ਵਿਗਿਆਨ ਕੇਂਦਰ ਅਨੁਸਾਰ ਕੱਲ੍ਹ ਲੁਧਿਆਣਾ ਵਿੱਚ 29.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਟਿਆਲਾ ਵਿੱਚ 3.9 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 0.7 ਮਿਲੀਮੀਟਰ ਮੀਂਹ ਪਿਆ। ਜਦੋਂ ਕਿ ਬਾਕੀ ਰਾਜ ਵਿੱਚ ਸੋਕਾ ਪਿਆ ਸੀ। ਜਿਸ ਕਾਰਨ ਪੰਜਾਬ ਦੇ ਫਰੀਦਕੋਟ ਵਿੱਚ ਤਾਪਮਾਨ 40.3 ਡਿਗਰੀ ਦਰਜ ਕੀਤਾ ਗਿਆ। ਅੱਜ IMD ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ। ਪਰ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ 25 ਤੋਂ 50% ਬਣੀ ਹੋਈ ਹੈ। ਐਤਵਾਰ ਨੂੰ ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਮਾਝੇ ਅਤੇ ਦੁਆਬੇ ਦੇ ਹੋਰ ਜ਼ਿਲਿਆਂ ‘ਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article