Monday, December 23, 2024
spot_img

ਮਾਨਸੂਨ ਹੋਵੇਗਾ ਅੱਜ ਤੋਂ ਫਿਰ ਸਰਗਰਮ, 12 ਨੂੰ 5 ਜ਼ਿਲਿਆਂ ‘ਚ ਯੈਲੋ ਅਲਰਟ

Must read

ਅੰਮ੍ਰਿਤਸਰ ਵਿੱਚ ਬੀਤੇ ਦਿਨ ਬੁੱਧਵਾਰ ਨੂੰ ਅਚਾਨਕ ਮੀਂਹ ਪੈਣਾ ਸ਼ੁਰੂ ਹੋ ਗਿਆ। ਇੱਕ ਅਨੁਮਾਨ ਦੇ ਤਹਿਤ ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਮੀਂਹ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਰਹੇਗਾ। ਅਨੁਮਾਨ ਹੈ ਕਿ 12 ਤਰੀਕ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਮੀਂਹ ਦਾ ਕੋਈ ਅਲਰਟ ਹੈ। ਪਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮਾਨਸਾ, ਬਠਿੰਡਾ, ਮੁਕਤਸਰ, ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੀਂਹ ਦੀ ਸੰਭਾਵਨਾ ਸਿਰਫ 25 ਤੋਂ 50% ਹੈ। ਜਦੋਂ ਕਿ 12 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਬੁੱਧਵਾਰ ਨੂੰ ਕੱਲ੍ਹ ਸ਼ਾਮ ਅੰਮ੍ਰਿਤਸਰ ਵਿੱਚ ਵੀ ਮੀਂਹ ਪਿਆ, ਜਦੋਂ ਕਿ ਪੰਜਾਬ ਦੇ ਬਾਕੀ ਹਿੱਸੇ ਖੁਸ਼ਕ ਰਹੇ ਅਤੇ ਸੂਬੇ ਦੇ ਔਸਤ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨ ਬੁੱਧਵਾਰ ਸ਼ਾਮ ਨੂੰ ਅੰਮ੍ਰਿਤਸਰ ਵਿੱਚ ਅਚਾਨਕ ਮੀਂਹ ਪੈਣਾ ਸ਼ੁਰੂ ਹੋ ਗਿਆ। ਕੁਝ ਸਮੇਂ ਲਈ ਹੋਈ ਬਾਰਿਸ਼ ਨੇ ਇੱਥੇ ਤਾਪਮਾਨ ਪਿਛਲੇ ਆਮ ਦਿਨ ਦੇ ਮੁਕਾਬਲੇ ਲਗਭਗ 1 ਡਿਗਰੀ ਘੱਟ ਕਰ ਦਿੱਤਾ। ਇੱਥੇ 23 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਫ਼ਿਰੋਜ਼ਪੁਰ ਵਿੱਚ ਵੀ 0.5 ਮਿ.ਮੀ. ਰਿਕਾਰਡ ਕੀਤਾ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article