ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ਼ ਆਜ਼ਾਦ ਹੋਣ ਤੋਂ ਬਾਅਦ ਪਹਿਲੀ ਵਾਰੀ ਸੂਬੇ ’ਚ ਕਿਸੇ ਨਹਿਰ ਦੀ ਉਸਾਰੀ ਸ਼ੁਰੂ ਕੀਤੀ ਹੈ। ਦੱਸ ਦਈਏ ਕਿ ਇਸ ਮਾਲਵਾ ਨਹਿਰ ’ਤੇ 2300 ਕਰੋੜ ਰੁਪਏ ਖਰਚ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਤਹਿਤ ਸ਼ੁਰੂ ਕੀਤੀ ਗਈ ਮਾਲਵਾ ਨਹਿਰ ਦੀ ਉਸਾਰੀ ਤੋਂ ਬਾਅਦ ਸੂਬੇ ਦੇ 5 ਜ਼ਿਲ੍ਹਿਆਂ – ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ ਅਤੇ ਹੋਰ ਨਾਲ ਲੱਗਦੇ ਇਲਾਕਿਆਂ ’ਚ ਖੇਤੀ ਲਈ ਪਾਣੀ ਦੀ ਘਾਟ ਨੂੰ ਪੂਰੀ ਕਰੇਗੀ। ਇਸ ਨਹਿਰ ਨਾਲ ਸੂਬੇ ਦੇ 62 ਪਿੰਡਾਂ ਵਿੱਚ ਦੋ ਲੱਖ ਏਕੜ ਤੋਂ ਵੱਧ ਰਕਬੇ ਵਿਚਲੇ ਖੇਤਾਂ ਨੂੰ ਪਾਣੀ ਪੁੱਜੇਗਾ। ਪਿੰਡਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਕਰਕੇ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਇਆ ਜਾਵੇਗਾ। ਯਕੀਨਨ ਇਹ ਮਾਲਵਾ ਨਹਿਰ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਲਈ ਸਦੀਆਂ ਤੱਕ ਵਰਦਾਨ ਸਾਬਿਤ ਹੋਵੇਗੀ।