ਪੰਜਾਬ ਪੁਲਿਸ ਵੱਲੋਂ ਸੰਭੂ ਅਤੇ ਖਨੌਰੀ ਬਾਰਡਰ ਨੂੰ ਕਲੀਅਰ ਕਰਨ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਣਾਏ ਆਰਜ਼ੀ ਢਾਂਚੇ ਨੂੰ ਹਟਾਉਣ ਤੋਂ ਦੋ ਦਿਨ ਬਾਅਦ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂਆਂ ਦੀ ਮੀਟਿੰਗ ਸੱਦੀ ਹੈ। ਖੇਤੀਬਾੜੀ ਵਿਭਾਗ ਵੱਲੋਂ 20 ਮਾਰਚ ਨੂੰ ਜਾਰੀ ਨੋਟਿਸ ਮੁਤਾਬਕ ਇਹ ਮੀਟਿੰਗ ਸ਼ੁੱਕਰਵਾਰ ਨੂੰ ਸ਼ਾਮ 4 ਵਜੇ ਪੰਜਾਬ ਭਵਨ ਵਿੱਚ ਹੋਵੇਗੀ।
ਦੂਜੇ ਪਾਸੇ ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨੇ ਵੀ ਆਪਣੀ ਬੈਠਕ ਸੱਦ ਲਈ ਹੈ, ਜਿਥੇ ਕਿਸਾਨ ਆਪਸ ਵਿਚ ਸਲਾਹ-ਮਸ਼ਵਰਾ ਕਰਨਗੇ।