ਹਰਭਜਨ ਸਿੰਘ ਈਟੀਓ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਕੱਲ੍ਹ ਅਸੀਂ ਪੰਜਾਬ ‘ਚ ਬਿਜਲੀ ਦੀਆਂ ਦਰਾਂ ਵਿੱਚ ਕਾਫ਼ੀ ਕਮੀ ਕਰ ਦਿੱਤੀ ਹੈ। 2022 ਤੋਂ ਲੈ ਕੇ ਅੱਜ ਤੱਕ, ਅਸੀਂ ਹਰ ਖੇਤਰ ਵਿੱਚ ਪੰਜਾਬ ਨੂੰ ਮਜ਼ਬੂਤ ਕਰਨ ਵਿੱਚ ਲੱਗੇ ਹੋਏ ਹਾਂ। ਮੈਨੂੰ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੈਂ ਦੋਵਾਂ ਵਿਭਾਗਾਂ ਵਿੱਚ ਸੇਵਾ ਨਿਭਾ ਰਿਹਾ ਹਾਂ।
ਇਸ ਮੌਕੇ ਬਿਜਲੀ ਮੰਤਰੀ ਨੇ ਕਿਹਾ ਅਸੀਂ ਪੰਜਾਬ ਦੇ ਲੋਕਾਂ ਅਤੇ ਬਿਜਲੀ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਕੰਮ ਕਰ ਰਹੇ ਹਾਂ। ਝਾਰਖੰਡ ਵਿੱਚ ਸਾਡੀ ਕੋਲਾ ਖਾਨ ਜੋ ਬੰਦ ਹੋ ਗਈ ਸੀ, ਸਰਕਾਰ ਬਣਦੇ ਹੀ ਸ਼ੁਰੂ ਹੋ ਗਈ। ਇਸ ਤੋਂ ਬਾਅਦ, ਗੋਇੰਦਵਾਲ ਵਿਖੇ ਇੱਕ ਨਿੱਜੀ ਥਰਮਲ ਪਲਾਂਟ ਖਰੀਦਿਆ ਗਿਆ ਅਤੇ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਸਾਨੂੰ ਪਚਵਾੜਾ ਕੋਲਾ ਖਾਨ ਤੋਂ ਸਿੱਧਾ ਕੋਲਾ ਮਿਲਣਾ ਸ਼ੁਰੂ ਹੋ ਗਿਆ ਸੀ, ਅਸੀਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਦੇਣ ਦਾ ਵਾਅਦਾ ਕੀਤਾ ਸੀ, ਉਹ ਗਰੰਟੀ ਅੱਜ ਵੀ ਬਹੁਤ ਵਧੀਆ ਕੰਮ ਕਰ ਰਹੀ ਹੈ। ਬਿਜਲੀ ਵਿਭਾਗ ਸਰਪਲੱਸ ਨਾਲ 311.5 ਕਰੋੜ ਦੇ ਮੁਨਾਫੇ ਵਿੱਚ ਹਾਂ। ਬਿਜਲੀ ਵਿਭਾਗ ਇੱਕ ਕਾਰਪੋਰੇਸ਼ਨ ਹੈ ਜਿਸਦਾ ਖਪਤਕਾਰ ‘ਤੇ ਸਿੱਧਾ ਅਸਰ ਪੈਂਦਾ ਹੈ।