Monday, December 23, 2024
spot_img

ਮੁੱਖ ਮੰਤਰੀ ਦੀ ਅਗਵਾਈ ‘ਚ ਸੂਬਾ ਵਾਸੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ

Must read

ਸਰਾਭਾ (ਲੁਧਿਆਣਾ), 16 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅੱਜ ਸੂਬੇ ਭਰ ਦੇ ਲੋਕਾਂ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਅੱਜ ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਸ਼ਹੀਦ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਆਪਣੇ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਦਾ ਸਰੋਤ ਬਣੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਬਣ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ 80 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਜਲਦੀ ਹੀ ਚਾਲੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਸ ਮਹਾਨ ਸ਼ਹੀਦ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ, ਜਿਸ ਨੇ ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਕਿਹਾ ਕਿ ਇਹ ਮਹਾਨ ਸ਼ਹੀਦ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਸਰੋਤ ਬਣੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ।

ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਨਾਲ ਇਸ ਪੁਰਸਕਾਰ ਦਾ ਮਾਣ ਵਧੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article