ਮੁੱਖ ਮੰਤਰੀ ਭਗਵੰਤ ਮਾਨ ਦੀ ਪੰਥਕ ਪੇਸ਼ੀ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਨਿਮਾਣੇ ਸਿੱਖ ਵਜੋਂ ਪੇਸ਼ ਹੋਣ ਲਈ ਪਹੁੰਚੇ ਹਨ। ਉਹਨਾਂ ਆਖਿਆ ਕਿ ਮੁੱਖ ਮੰਤਰੀ ਪੇਸ਼ੀ ਤੋਂ ਬਾਅਦ ਸਮੁੱਚੀ ਕਾਰਵਾਈ ਬਾਰੇ ਮੀਡੀਆ ਨੂੰ ਦੱਸਣਗੇ। ਕੁਲਦੀਪ ਧਾਲੀਵਾਲ ਤੇ ਬਲਤੇਜ ਪੰਨੂ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਉਹ ਸਕੱਤਰੇਤ ਦੇ ਬਾਹਰ ਹੀ ਬੈਠੇ ਰਹੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਇਸ ਸਮੁੱਚੀ ਕਾਰਵਾਈ ਦਾ ਲਾਈਵ ਪ੍ਰਸਾਰਨ ਕਰਨ ਦੀ ਮੰਗ ਕੀਤੀ ਗਈ ਸੀ ਪਰ ਇੱਥੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਦੇ ਨੇੜੇ ਮੀਡੀਆ ਨੂੰ ਜਾਣ ਤੋਂ ਰੋਕ ਦਿੱਤਾ ਗਿਆ ਹੈ ਅਤੇ ਕੈਮਰੇ ਦੀ ਵਰਤੋਂ ਵੀ ਕਰਨ ਤੋਂ ਰੋਕਿਆ ਜਾ ਰਿਹਾ ਹੈ।




