ਚੰਡੀਗੜ੍ਹ, 27 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ‘ਚ ਜਲਦ ਹੀ ਮਾਲਵਾ ਨਹਿਰ ਦਾ ਨਿਰਮਾਣ ਕੀਤਾ ਜਾਵੇਗਾ। ਦਸ ਦੇਈਏ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਪਹਿਲੀ ਵਾਰ ਨਹਿਰ ਦੀ ਉਸਾਰੀ ਹੋ ਰਹੀ ਹੈ। ਇਹ ਨਹਿਰ ਰਾਜਸਥਾਨ ਨਹਿਰ ਮਲੋਟ ਨੇੜਿਓਂ ਲੰਘਦੀ ਹੈ, ਜਦਕਿ ਦੂਜੇ ਪਾਸੇ ਸਰਹਿੰਦ ਫੀਡਰ ਨਹਿਰ ਪੰਜਾਬ ਵਿੱਚੋਂ ਨਿਕਲਦੀ ਹੈ। ਇਸ ਦੇ ਨਾਲ ਹੀ ਨਵੀਂ ਨਹਿਰ ਬਣਾਈ ਜਾਵੇਗੀ, ਜਿਸ ਦਾ ਨਾਂ ਮਾਲਵਾ ਨਹਿਰ ਹੋਵੇਗਾ। ਗਿੱਦੜਬਾਹਾ, ਲੰਬੀ ਅਤੇ ਹੋਰ ਇਲਾਕਿਆਂ ਨੂੰ ਇਸ ਨਹਿਰ ਤੋਂ ਪਾਣੀ ਮਿਲੇਗਾ। ਮੁੱਖ ਮੰਤਰੀ ਗਿੱਦੜਬਾਹਾ ਦੇ ਪਿੰਡਾਂ ਦਾ ਦੌਰਾ ਕਰਨਗੇ। ਇਸ ਦੌਰਾਨ ਸਥਾਨਕ ਪ੍ਰਸ਼ਾਸਨ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਨਵੀਂ ਨਹਿਰ ਬਣਾਉਣ ਦਾ ਐਲਾਨ ਕੀਤਾ ਸੀ। ਇਹ ਨਹਿਰ ਹਰੀਕੇ ਹੈੱਡ ਤੋਂ ਰਾਜਸਥਾਨ ਸਰਹੱਦ ਤੱਕ ਬਣਾਈ ਜਾਵੇਗੀ, ਜਿਸ ਰਾਹੀਂ ਮੁਕਤਸਰ, ਗਿੱਦੜਬਾਹਾ, ਬਠਿੰਡਾ, ਅਬੋਹਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਕਿਸਾਨਾਂ ਨੂੰ ਇਸ ਨਹਿਰ ਰਾਹੀਂ ਪਾਣੀ ਮਿਲੇਗਾ। ।