ਮੁਹਾਲੀ, 6 ਸਤੰਬਰ : ਬੀਤੀ ਰਾਤ ਤੋਂ ਮੁਹਾਲੀ ਫੋਰਟਿਸ ਹਸਪਤਾਲ ਵਿੱਚ ਦਾਖਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਲ ਚਾਲ ਜਾਣਨ ਲਈ ਆਪ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪਹੁੰਚੇ।
ਮੁੱਖ ਮੰਤਰੀ ਦਾ ਹਾਲ ਜਾਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਦੋ ਤਿੰਨ ਦਿਨਾਂ ਤੋਂ ਬਿਮਾਰ ਹਨ। ਘਰ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਬੀਤੀ ਰਾਤ ਪਲਸ ਰੇਟ ਘੱਟ ਜਾਣ ਕਾਰਨ ਉਹਨਾਂ ਨੂੰ ਹਸਪਤਾਲ ਵਿੱਚ ਲਿਆਂਦਾ ਗਿਆ ਪਰ ਹੁਣ ਉਹਨਾਂ ਦਾ ਪਲਸ ਰੇਟ ਠੀਕ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਮੁਤਾਬਕ ਉਨ੍ਹਾਂ ਨੂੰ ਇੱਕ ਦੋ ਦਿਨ ਹੋਰ ਹਸਪਤਾਲ ਦੇ ਵਿੱਚ ਇਲਾਜ ਲਈ ਰੱਖਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਹ ਠੀਕ ਹੋਣ ਤੋਂ ਬਾਅਦ ਪੰਜਾਬ ਦੇ ਹੜ੍ਹ ਪੀੜਤਾਂ ਕੋਲ ਜਾ ਕੇ ਉਨ੍ਹਾਂ ਮੁੜ੍ਹ ਹਾਲ ਚਾਲ ਜਾਣਨਗੇ।