Friday, November 22, 2024
spot_img

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਾਂਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ

Must read

ਚੰਡੀਗੜ੍ਹ, 26 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੱਤੀਸਗੜ੍ਹ ਦੇ ਦਾਂਤੇਵਾੜਾ ਵਿਖੇ ਨਕਸਲੀ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਜਿਸ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ 11 ਜਵਾਨ ਸ਼ਹੀਦ ਹੋ ਗਏ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਹਮਲੇ ਨੂੰ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਗਈ ਘਿਨਾਉਣੀ ਕਾਰਵਾਈ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਗੈਰ-ਮਨੁੱਖੀ ਅਤੇ ਵਹਿਸ਼ੀ ਕਾਰੇ ਦੀ ਸਾਰਿਆਂ ਨੂੰ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਨੀ ਚਾਹੀਦੀ ਹੈ। ਹਿੰਸਾ ਦੇ ਇਸ ਮੂਰਖਤਾ ਭਰੇ ਕਾਰੇ ‘ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਨਕਸਲਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਆਪਕ ਨੀਤੀ ਘੜਨ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿੱਚ ਨਕਸਲੀ ਹਿੰਸਾ ਵਿੱਚ ਵਾਧਾ ਹੋਇਆ ਹੈ ਅਤੇ ਕਈ ਬੇਕਸੂਰਾਂ ਦੀ ਜਾਨ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਵਰਤਾਰਾ ਹੈ ਕਿ ਕਈ ਸੂਬਿਆਂ ਵਿੱਚ ਇਸ ਸਮੱਸਿਆ ਨਾਲ ਨਜਿੱਠਣ ‘ਚ ਲੱਗੇ ਹੋਏ ਸੁਰੱਖਿਆ ਬਲਾਂ ਨੂੰ ਅਕਸਰ ਨਕਸਲੀਆਂ ਦੀਆਂ ਕਾਰਵਾਈਆਂ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਭਗਵੰਤ ਮਾਨ ਨੇ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਇਸ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਸ ਮੁੱਦੇ ਨਾਲ ਨਜਿੱਠਣ ਦੇ ਕਿਸੇ ਵੀ ਯਤਨ ਵਿੱਚ ਪੂਰਾ ਸਹਿਯੋਗ ਦੇਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article