ਨਵੀਂ ਦਿੱਲੀ, 4 ਅਪ੍ਰੈਲ: ਤਿਹਾੜ ਜੇਲ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ਵਿੱਚ ਮੁਲਾਕਾਤ ਕਰ ਸਕਣਗੇ। ਦੱਸ ਦੇਈਏ ਕੀ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ।
ਇੱਕ ਦਿਨ ਪਹਿਲਾਂ ਮਾਨ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਮੰਗੀ ਸੀ। ਜਿਸ ਤੇ ਜੇਲ੍ਹ ਪ੍ਰਸ਼ਾਸਨ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਆਗਿਆ ਦੇ ਦਿੱਤੀ ਹੈ, ਪਰ ਮੁਲਾਕਾਤ ਤਿਹਾੜ ਜੇਲ ਵਿੱਚ ‘ਗਰਿੱਲ’ ਹੇਠ ਇਕ ਆਮ ਵਿਅਕਤੀ ਦੀ ਤਰ੍ਹਾਂ ਹੀ ਮੁਲਕਾਤ ਕਰਨ ਦੀ ਇਜਾਜਤ ਦੇ ਦਿੱਤੀ ਹੈ।
ਦਿੱਲੀ ਦੀ ਇਕ ਅਦਾਲਤ ਨੇ ‘ਆਪ’ ਕਨਵੀਨਰ ਕੇਜਰੀਵਾਲ ਨੂੰ 1 ਅਪ੍ਰੈਲ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ, ਜਿਸ ਤੋਂ ਬਾਅਦ ਉਹ ਜੇਲ ‘ਚ ਬੰਦ ਹਨ।