Wednesday, March 25, 2026
spot_img

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

Must read

ਚੰਡੀਗੜ੍ਹ, 25 ਮਾਰਚ: ਦੇਸ਼ ਕਲਿੱਕ ਬਿਊਰੋ:

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਦੀ ਵਧਦੀ ਗਿਣਤੀ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਨਾਜ਼ੁਕ ਸਮੇਂ ਦੌਰਾਨ ਡਾਕਟਰੀ ਸਹਾਇਤਾ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋਵੇ।

ਸ੍ਰੀ ਮੁਕਤਸਰ ਸਾਹਿਬ ਵਿੱਚ, 1 ਸਾਲ ਦੀ ਬੱਚੀ ਖਵਾਇਸ਼ ਨੂੰ ਨਿਮੋਨੀਆ ਹੋਣ ਕਾਰਨ ਦਾਖ਼ਲ ਕਰਵਾਇਆ ਗਿਆ ਸੀ, ਜਿਸ ਨੂੰ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਸੀ। ਪਹਿਲਾਂ ਅਜਿਹੇ ਕਈ ਮਾਮਲਿਆਂ ਵਿੱਚ, ਪਰਿਵਾਰਾਂ ਨੂੰ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਫੰਡਾਂ ਦਾ ਪ੍ਰਬੰਧ ਕਰਨਾ, ਦਸਤਾਵੇਜ਼ ਪੂਰੇ ਕਰਨੇ ਜਾਂ ਮਨਜ਼ੂਰੀਆਂ ਦੀ ਉਡੀਕ ਕਰਨੀ ਪੈਂਦੀ ਸੀ। ਹਾਲਾਂਕਿ, ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਇਹ ਪਾੜਾ ਖ਼ਤਮ ਕਰ ਦਿੱਤਾ ਗਿਆ ਹੈ।

ਸਿਹਤ ਕਾਰਡ ਪਹਿਲਾਂ ਹੀ ਬਣਿਆ ਹੋਣ ਕਾਰਨ, ਦੀਪ ਹਸਪਤਾਲ ਵਿੱਚ ਡਾ. ਮੋਨਿਕਾ ਗਰਗ ਦੀ ਨਿਗਰਾਨੀ ਹੇਠ ਬਿਨਾਂ ਕਿਸੇ ਅਗਾਊਂ ਅਦਾਇਗੀ ਦੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਗਿਆ। ਪਰਿਵਾਰ ਨੂੰ ਪੈਸਿਆਂ ਦਾ ਪ੍ਰਬੰਧ ਨਹੀਂ ਕਰਨਾ ਪਿਆ ਅਤੇ ਨਾ ਹੀ ਵੈਰੀਫਿਕੇਸ਼ਨ ਦੇ ਪੜਾਵਾਂ ਵਿੱਚੋਂ ਗੁਜ਼ਰਨਾ ਪਿਆ, ਜਿਸ ਨਾਲ ਡਾਕਟਰਾਂ ਨੂੰ ਨਾਜ਼ੁਕ ਸਮੇਂ ’ਤੇ ਇਲਾਜ ਸ਼ੁਰੂ ਕਰਨ ਵਿੱਚ ਮਦਦ ਮਿਲੀ। ਛੋਟੇ ਬੱਚਿਆਂ ਦੇ ਮਾਮਲਿਆਂ ਵਿੱਚ, ਥੋੜ੍ਹੀ ਜਿਹੀ ਦੇਰੀ ਵੀ ਪੇਚੀਦਗੀਆਂ ਪੈਦਾ ਕਰ ਸਕਦੀ ਹੈ, ਪਰ ਇਲਾਜ ਤੱਕ ਤੁਰੰਤ ਪਹੁੰਚ ਨੇ ਇਹ ਯਕੀਨੀ ਬਣਾਇਆ ਕਿ ਬੱਚੀ ਨੂੰ ਸਮੇਂ ਸਿਰ ਦੇਖਭਾਲ ਮਿਲੀ ਅਤੇ ਉਹ ਸੁਰੱਖਿਅਤ ਰੂਪ ਵਿੱਚ ਤੰਦਰੁਸਤ ਹੋ ਗਈ।

ਇਸੇ ਤਰ੍ਹਾਂ ਦੇ ਮਾਮਲੇ ਸੰਗਰੂਰ ਅਤੇ ਮਾਨਸਾ ਵਰਗੇ ਜ਼ਿਲਿ੍ਹਆਂ ਤੋਂ ਵੀ ਸਾਹਮਣੇ ਆਏ, ਜਿੱਥੇ ਘੱਟ ਭਾਰ ਅਤੇ ਹੋਰ ਗੰਭੀਰ ਸਥਿਤੀਆਂ ਦੇ ਇਲਾਜ ਸਮੇਤ ਵਿਸ਼ੇਸ਼ ਦੇਖਭਾਲ ਦੀ ਲੋੜ ਵਾਲੇ ਨਵਜੰਮੇ ਬੱਚਿਆਂ ਨੂੰ ਬਿਨਾਂ ਕਿਸੇ ਵਿੱਤੀ ਰੁਕਾਵਟ ਦੇ, ਯੋਜਨਾ ਤਹਿਤ ਡਾਕਟਰੀ ਸਹਾਇਤਾ ਮਿਲ ਰਹੀ ਹੈ। ਅਜਿਹੇ ਮਾਮਲਿਆਂ ਦੀ ਵਧਦੀ ਗਿਣਤੀ ਦਰਸਾਉਂਦੀ ਹੈ ਕਿ ਪੂਰੇ ਪੰਜਾਬ ਵਿੱਚ ਪਰਿਵਾਰਾਂ ਲਈ ਇਲਾਜ ਤੱਕ ਪਹੁੰਚ ਕਿੰਨੀ ਤੇਜ਼ ਅਤੇ ਸੁਖਾਲੀ ਹੋ ਰਹੀ ਹੈ।

ਯੋਜਨਾ ਦੇ ਪ੍ਰਭਾਵ ’ਤੇ ਚਾਨਣਾ ਪਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾਉਂਦੀ ਹੈ ਕਿ ਵਿੱਤੀ ਜਾਂ ਪ੍ਰਬੰਧਕੀ ਅੜਚਨਾਂ ਕਾਰਨ ਇਲਾਜ ਵਿੱਚ ਦੇਰੀ ਨਾ ਹੋਵੇ। ਇਸ ਤਰ੍ਹਾਂ ਦੇ ਮਾਮਲਿਆਂ ਵਿੱਚ, ਜਿੱਥੇ ਇੱਕ ਛੋਟੇ ਬੱਚੇ ਨੂੰ ਤੁਰੰਤ ਦੇਖਭਾਲ ਦੀ ਲੋੜ ਸੀ, ਉੱਥੇ ਥੋੜ੍ਹੀ ਜਿਹੀ ਦੇਰੀ ਦੇ ਵੀ ਗੰਭੀਰ ਨਤੀਜੇ ਨਿਕਲ ਸਕਦੇ ਹਨ। ਇਹ ਯੋਜਨਾ ਉਸ ਖ਼ਤਰੇ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੰਦੀ ਹੈ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article