ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼ੁਰੂ ਹੋ ਗਈ ਹੈ। ਮੀਟਿੰਗ ਵਿੱਚ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਸਣੇ ਸਾਰੇ ਆਗੂ ਮੌਜੂਦ ਹਨ। ਮੀਟਿੰਗ ਮੂਲ ਮੰਤਰ ਦੇ ਜਾਪ ਨਾਲ ਸ਼ੁਰੂ ਹੋਈ। ਇਸ ਤੋਂ ਪਹਿਲਾਂ ਆਗੂਆਂ ਨੇ ਪਾਰਟੀ ਦਫ਼ਤਰ ਪਹੁੰਚਣ ‘ਤੇ ਸੁਖਬੀਰ ਬਾਦਲ ਦਾ ਸਨਮਾਨ ਕੀਤਾ। ਇਹ ਮੀਟਿੰਗ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਜਾ ਰਹੀ ਹੈ।
ਮੀਟਿੰਗ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਇਹ ਫੈਸਲਾ ਕੀਤਾ ਜਾਵੇਗਾ ਕਿ ਪਾਰਟੀ ਭਵਿੱਖ ਵਿੱਚ ਲੋਕਾਂ ਵਿੱਚ ਕਿਵੇਂ ਜਾਵੇਗੀ। ਨਾਲ ਹੀ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ। ਲੁਧਿਆਣਾ ਉਪ ਚੋਣ ਦੇ ਨਤੀਜਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ।