ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਾਮ ਦੇ ਦਰੰਗ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਵਿਰੋਧੀ ਧਿਰ, ਖਾਸ ਕਰਕੇ ਕਾਂਗਰਸ ਪਾਰਟੀ ‘ਤੇ ਜ਼ੋਰਦਾਰ ਹਮਲਾ ਕੀਤਾ। ਪੀਐਮ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ‘ਮੈਂ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਅਸਾਮ ਆਇਆ ਹਾਂ, ਇਹ ਆਪ੍ਰੇਸ਼ਨ ਮਾਂ ਕਾਮਾਖਿਆ ਦੇ ਆਸ਼ੀਰਵਾਦ ਨਾਲ ਪੂਰੀ ਤਰ੍ਹਾਂ ਸਫਲ ਰਿਹਾ।’
ਉਨ੍ਹਾਂ ਕਿਹਾ ਕਿ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਮੇਰੇ ‘ਤੇ ਨਿੱਜੀ ਤੌਰ ‘ਤੇ ਕਿੰਨੀਆਂ ਵੀ ਗਾਲਾਂ ਕੱਢੀਆਂ ਜਾਣ, ਪਰ ਜਦੋਂ ਦੇਸ਼ ਦੀਆਂ ਮਹਾਨ ਸ਼ਖਸੀਅਤਾਂ ਦਾ ਅਪਮਾਨ ਕੀਤਾ ਜਾਂਦਾ ਹੈ, ਤਾਂ ਬਹੁਤ ਦੁੱਖ ਹੁੰਦਾ ਹੈ। ਮੈਂ ਭਗਵਾਨ ਸ਼ਿਵ ਦਾ ਭਗਤ ਹਾਂ ਅਤੇ ਸਾਰਾ ਜ਼ਹਿਰ ਨਿਗਲ ਲੈਂਦਾ ਹਾਂ, ਪਰ ਕਾਂਗਰਸ ਦੀ ਪੂਰੀ ਆਰਥਿਕ ਅਤੇ ਰਾਜਨੀਤਿਕ ਪ੍ਰਣਾਲੀ ਮੇਰੇ ਵਿਰੁੱਧ ਖੜ੍ਹੀ ਹੈ। ਫਿਰ ਵੀ, ਮੇਰੇ ‘ਤੇ 140 ਕਰੋੜ ਦੇਸ਼ ਵਾਸੀਆਂ ਦਾ ਆਸ਼ੀਰਵਾਦ ਹੈ ਅਤੇ ਉਹ ਮੇਰੇ ਰਿਮੋਟ ਕੰਟਰੋਲ ਹਨ।