ਮੋਗਾ ਦੇ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਵੈਰੋਕੇ ਵਿੱਚ ਇੱਕ ਭਰਾ ਵੱਲੋਂ ਆਪਣੀ ਹੀ ਭੈਣ ਦਾ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕਾ ਵੀਰਪਾਲ ਕੌਰ ਆਪਣੇ ਨਾਨਕੇ ਪਿੰਡ ਵੈਰੋਕੇ ਰਹਿ ਰਹੀ ਸੀ ਜਿੱਥੇ ਉਸ ਦੇ ਅਤੇ ਉਸਦੇ ਭਰਾ ਵਿਚਾਰ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਿਆ ਜਿਸ ਤੋਂ ਬਾਅਦ ਭਰਾ ਨੇ ਆਪਣੀ ਭੈਣ ਦਾ ਹੀ ਕਤਲ ਕਰ ਦਿੱਤਾ। ਫ਼ਿਲਹਾਲ ਮੌਕੇ ’ਤੇ ਪੁਲਿਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ। ਪੁਲਿਸ ਨੇ ਦੋਸ਼ੀ ਭਰਾ ਨੂੰ ਹਿਰਾਸਤ ‘ਚ ਲੈ ਲਿਆ ਹੈ।