ਪੁਲਿਸ ਨੇ ਮੋਗਾ ਲੁਧਿਆਣਾ ਰੋਡ ‘ਤੇ ਸਥਿਤ ਹੋਟਲ ਰੋਕ ਸਟਾਰ ‘ਤੇ ਛਾਪਾ ਮਾਰ ਕੇ ਉਥੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਗ੍ਰਿਫਤਾਰ ਕੀਤਾ ਹੈ। ਮੈਨੇਜਰ ਨੂੰ ਵੀ ਮੌਕੇ ‘ਤੇ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮੋਗਾ ਲੁਧਿਆਣਾ ਰੋਡ ‘ਤੇ ਸਥਿਤ ਹੋਟਲ ਰੋਕ ਸਟਾਰ ‘ਚ ਹੋਟਲ ਮਾਲਕ ਪਰਮਵੀਰ ਅਤੇ ਸੁਮਿਤ ਦੇਹ ਵਪਾਰ ਦਾ ਧੰਦਾ ਚਲਾ ਰਹੇ ਹਨ ਸਾਡੇ ਨਾਲ ਮੌਕੇ ‘ਤੇ ਛਾਪੇਮਾਰੀ ਦੌਰਾਨ ਹੋਟਲ ਦੇ ਮੈਨੇਜਰ ਸਮੇਤ 11 ਲੜਕੀਆਂ ਅਤੇ 8 ਲੜਕਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਨ੍ਹਾਂ ਅਤੇ ਹੋਟਲ ਦੇ ਮਾਲਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰੀ ਹੋਣੀ ਬਾਕੀ ਹੈ, ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।