ਮੋਹਾਲੀ ਪ੍ਰੈਸ ਕਲੱਬ ਨੇ ਅੱਜ ਪੰਜਾਬ ਦੇ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮੱਦਦ ਲਈ 1.51 ਲੱਖ ਦੀ ਰਾਸ਼ੀ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਭੇਂਟ ਕੀਤੀ।
ਅੱਜ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਮੋਹਾਲੀ ਪ੍ਰੈਸ ਕਲੱਬ ਵਿਚ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨਾਲ ਪਹੁੰਚੇ। ਉਨ੍ਹਾਂ ਮੋਹਾਲੀ ਪ੍ਰੈਸ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਲੱਬ ਵੱਲੋਂ ਹੜ੍ਹ ਪੀੜਤਾਂ ਨੂੰ ਦਿੱਤੀ ਇਹ ਸਹਾਇਤਾ ਵਿਲੱਖਣ ਪਹਿਲ ਹੈ ਅਤੇ ਅਜਿਹੇ ਛੋਟੇ-ਛੋਟੇ ਉਪਰਾਲੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਮੱਦਦਗਾਰ ਸਾਬਿਤ ਹੋ ਰਹੇ ਹਨ।




