ਅਗਰ ਤੁਸੀਂ ਅਗਸਤ ਮਹੀਨੇ ਵਿੱਚ ਤਿੰਨ ਦਿਨਾਂ ਦੀ ਪਰਿਵਾਰਕ ਯਾਤਰਾ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਤੁਹਾਡੇ ਲਈ ਇੱਕ ਚੰਗਾ ਮੌਕਾ ਹੋਵੇਗਾ। ਤੁਸੀਂ 24, 25 ਅਤੇ 26 ਅਗਸਤ ਨੂੰ ਆਪਣੇ ਪਰਿਵਾਰ ਨਾਲ ਛੁੱਟੀਆਂ ਦਾ ਆਨੰਦ ਮਾਣ ਸਕਦੇ ਹੋ।
ਇੱਕ ਵਾਰ ਫਿਰ ਲੋਕਾਂ ਨੂੰ ਲਗਾਤਾਰ 3 ਦਿਨਾਂ ਦੀਆਂ ਜਨਤਕ ਛੁੱਟੀਆਂ ਇਕੱਠੀਆਂ ਮਿਲਣ ਜਾ ਰਹੀਆਂ ਹਨ। ਕ੍ਰਮਵਾਰ 24 ਅਤੇ 25 ਅਗਸਤ ਨੂੰ ਵੀਕੈਂਡ ਦੀਆਂ ਛੁੱਟੀਆਂ ਹੋਣਗੀਆਂ। ਅਗਲੇ ਦਿਨ 26 ਅਗਸਤ ਨੂੰ ਜਨਮ ਅਸ਼ਟਮੀ ਦੇ ਮੱਦੇਨਜ਼ਰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਣ 26 ਅਗਸਤ ਨੂੰ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਹੋਵੇਗੀ।