ਇਨ੍ਹਾਂ ਦਿਨਾਂ ‘ਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਤਾਪਮਾਨ ਵੱਧਣ ਲੱਗ ਪਿਆ ਹੈ। ਸ਼ਨੀਵਾਰ 7 ਫ਼ਰਵਰੀ ਯਾਨੀ ਅੱਜ ਤੋਂ 12 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਇਸ ਸਮੇਂ ਦੌਰਾਨ, ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ। ਮੌਸਮ ਸੰਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਦਿਨ ‘ਚ ਧੁੱਪ ਨਿਕਲੇਗੀ, ਇਸ ਦੇ ਨਾਲ ਹੀ ਠੰਢੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ। ਪੰਜਾਬ ਦੇ ਕੁਝ ਇਲਾਕਿਆਂ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਪਿਛਲੇ 24 ਘੰਟਿਆਂ ‘ਚ ਘੱਟੋ-ਘੱਟ ਤਾਪਮਾਨ 0.9 ਡਿਗਰੀ ਸੈਲਸੀਅਸ ਵਧਿਆ ਹੈ ਅਤੇ ਇਹ ਆਮ ਦੇ ਨੇੜੇ ਹੈ। ਰਾਜ ਦੇ ਸਾਰੇ ਜ਼ਿਲ੍ਹਿਆਂ ਵਿਚ ਘੱਟੋ-ਘੱਟ ਤਾਪਮਾਨ 6.0 ਅਤੇ 9.1 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ।
ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 6.3 ਡਿਗਰੀ, ਲੁਧਿਆਣਾ 8.4 ਡਿਗਰੀ, ਰੂਪਨਗਰ 8.3 ਡਿਗਰੀ, ਪਠਾਨਕੋਟ 7.5 ਡਿਗਰੀ, ਫਰੀਦਕੋਟ 6.0 ਡਿਗਰੀ, ਐਸਬੀਐਸ ਨਗਰ 7.3 ਡਿਗਰੀ, ਫਿਰੋਜ਼ਪੁਰ 7.0 ਡਿਗਰੀ, ਮਾਨਸਾ 9.1 ਡਿਗਰੀ ਅਤੇ ਪਟਿਆਲਾ 9.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।





