ਦਿ ਸਿਟੀ ਹੈੱਡ ਲਾਈਨਸ
ਬੇਸ਼ੱਕ ਪੰਜਾਬ ਵਿੱਚ ਮੌਸਮ ਸਾਫ਼ ਹੋ ਗਿਆ ਹੈ ਅਤੇ ਦਿਨ ਵੇਲੇ ਸੂਰਜ ਚਮਕ ਰਿਹਾ ਹੈ, ਪਰ ਰਾਤ ਨੂੰ ਪਾਰਾ ਅਜੇ ਵੀ ਕਾਫ਼ੀ ਹੇਠਾਂ ਹੈ। ਇਸ ਲਈ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਦੇ ਮੈਦਾਨੀ ਇਲਾਕਿਆਂ ‘ਚ ਬਰਫਬਾਰੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ ਕੁਝ ਦਿਨਾਂ ‘ਚ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਆਵੇਗੀ। ਮੌਸਮ ਵਿਭਾਗ ਅਨੁਸਾਰ ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ‘ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਪਿਛਲੇ ਮਹੀਨੇ ਰਾਤ ਦਾ ਤਾਪਮਾਨ ਜੋ 8 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਸੀ, ਉਹ ਹੁਣ 5 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ।ਲੁਧਿਆਣਾ ਵਿੱਚ ਮੌਸਮ ਸਾਫ਼ ਰਹੇਗਾ, ਪਰ ਤਾਪਮਾਨ ਵਿੱਚ ਗਿਰਾਵਟ ਆਵੇਗੀ।