ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ, ਪਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਹੁਣ ਪੰਜਾਬ ਵਿੱਚ ਵੀ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਗਰਮੀ ਦਾ ਕਹਿਰ ਹੋਰ ਵਧਣ ਵਾਲਾ ਹੈ। ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਤਾਪਮਾਨ 4 ਡਿਗਰੀ ਤੱਕ ਵਧੇਗਾ।
ਮੌਸਮ ਵਿਭਾਗ ਅਨੁਸਾਰ ਬੀਤੇ ਦਿਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਬਦਲਾਅ ਪਿਛਲੇ ਦਿਨੀਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਵਾਂਗ ਰਿਹਾ ਹੈ। ਕੱਲ੍ਹ ਪਟਿਆਲਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਤੋਂ ਘੱਟ ਰਿਹਾ।