ਲੋਕ ਸਭਾ ‘ਚ ਕਾਂਗਰਸ ਦੇ ਉਪ ਨੇਤਾ ਅਤੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖਿਆ ਹੈ। ਪੱਤਰ ‘ਚ ਉਨ੍ਹਾਂ ਨੇ ਸੰਸਦ ‘ਚ ਸੰਸਦੀ ਆਚਰਣ ਦੇ ਵਿਗੜਦੇ ਮਿਆਰ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਚਿੰਤਾ ਜ਼ਾਹਰ ਕਰਦੇ ਹੋਏ ਗੋਗੋਈ ਨੇ ਸਰਕਾਰ ਦੇ ਮੰਤਰੀਆਂ ਵੱਲੋਂ ਵਿਰੋਧੀ ਨੇਤਾਵਾਂ ਖਿਲਾਫ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦਾ ਹਵਾਲਾ ਦਿੱਤਾ ਹੈ। ਗੌਰਵ ਗੋਗੋਈ ਨੇ ਪੱਤਰ ਵਿੱਚ ਦੋਸ਼ ਲਾਇਆ ਹੈ ਕਿ ਕੇਂਦਰੀ ਮੰਤਰੀ ਰਾਜੀਵ ਰੰਜਨ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਅਤੇ ਰਾਜ ਸਭਾ ਮੈਂਬਰ ਸੋਨੀਆ ਗਾਂਧੀ ਖਿਲਾਫ ਧਮਕੀ ਭਰੀ ਅਤੇ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕੀਤੀ।