Thursday, March 28, 2024
spot_img

ਯਾਤਰੀਆਂ ਨਾਲ ਭਰੀ ਬੱਸ 50 ਫੁੱਟ ਉੱਚੇ ਪੁਲ ਤੋਂ ਡਿੱਗੀ ਥੱਲੇ, 15 ਦੀ ਮੌ.ਤ

Must read

ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਯਾਤਰੀਆਂ ਨਾਲ ਭਰੀ ਇੱਕ ਬੱਸ ਪੁਲ ਤੋਂ ਹੇਠਾਂ ਡਿੱਗ ਗਈ। ਬੱਸ ਵਿੱਚ 70-80 ਦੇ ਕਰੀਬ ਸਵਾਰੀਆਂ ਸਨ ਅਤੇ 15 ਲੋਕਾਂ ਮੌਤ ਹੋ ਗਈ। 30 ਤੋੰ ਵੱਧ ਯਾਤਰੀ ਗੰਭੀਰ ਰੂਪ ‘ਚ ਜ਼ਖਮੀ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ। ਘਟਨਾ ਸਥਾਨ ‘ਤੇ ਹਫੜਾ-ਦਫੜੀ ਦਾ ਮਾਹੌਲ ਹੈ।

ਹਾਦਸੇ ਵਿੱਚ ਡਰਾਈਵਰ, ਕੰਡਕਟਰ ਅਤੇ ਕਲੀਨਰ ਦੀ ਵੀ ਮੌਤ ਹੋਣ ਦੀ ਸੂਚਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਖਰਗੋਨ ‘ਚ ਬੱਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article