ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ਵਿੱਚ ਬਣਾਏ ਜਾਣ ਵਾਲੇ ਸਮਾਰਕ ਲਈ ਢੁੱਕਵੀ ਜਗ੍ਹਾਂ ਨਾ ਮਿਲਣ ਉੱਤੇ ਗਿਲਾ ਕਰਦਿਆ ਕਿਹਾ ਕਿ ਕੇਂਦਰ ਸਰਕਾਰ ਨੇ ਡਾਕਟਰ ਮਨਮੋਹਨ ਸਿੰਘ ਵਰਗੀ ਉੱਚੀ ਸੋਚ ਰੱਖਣ ਵਾਲੀ ਸਖਸ਼ੀਅਤ ਨਾਲ ਵੀ ਵਿਤਕਰਾ ਕੀਤਾ ਹੈ।
ਰਾਜਾ ਵੜਿੰਗ ਨੇ ਕਿਹਾ ਹੈ ਕਿ ਡਾਕਟਰ ਮਨਮੋਹਨ ਸਿੰਘ ਨੂੰ ਸਭ ਤੋਂ ਵੱਧ ਸਤਿਕਾਰ ਉਨ੍ਹਾਂ ਨੂੰ ਦੇਸ਼ ਅੰਦਰ ਮਿਲਣਾ ਚਾਹੀਦਾ ਸੀ ਪਰ ਭਾਜਪਾ ਸਰਕਾਰ ਦੀ ਬਦੌਲਤ ਉਨ੍ਹਾਂ ਦੇ ਸਮਾਰਕ ਨੂੰ ਵੀ ਢੁੱਕਵੀ ਜਗ੍ਹਾ ਨਹੀਂ ਮਿਲੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਤਾਂ ਪੰਜਾਬ ਵਿੱਚ ਉਨ੍ਹਾਂ ਦੀ ਯਾਦ ਵਿੱਚ ਆਲੀਸ਼ਾਨ ਸਮਾਰਕ ਤਿਆਰ ਕੀਤਾ ਜਾਵੇਗਾ। ਇਸੇ ਦੌਰਾਨ ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਵਿੱਚ ਕਈ ਕਾਲਜਾਂ, ਯੂਨੀਵਰਸਿਟੀਆਂ ਅਤੇ ਹਵਾਈ ਅੱਡਿਆ ਦਾ ਨਾਮ ਵੀ ਡਾਕਟਰ ਮਨਮੋਹਨ ਸਿੰਘ ਦੇ ਨਾਮ ਉੱਤੇ ਰੱਖਿਆ ਜਾਣਾ ਚਾਹੀਦਾ ਹੈ।